ਨਡਾਲਾ: ਸੁਭਾਨਪੁਰ ਕਪੂਰਥਲਾ ਰੋਡ ‘ਤੇ ਪਿੰਡ ਬੂਟ ਨਜ਼ਦੀਕ ਅੱਜ ਸਵੇਰੇ ਕੈਂਬਰਿਜ਼ ਸਕੂਲ ਦੀ ਬੱਸ ਅਤੇ ਪ੍ਰਿੰਸ ਦੀ ਬੱਸ ਵਿਚਾਲੇ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਸਕੂਲ ਬੱਸ ਦਾ ਕੰਡਕਟਰ ਅਤੇ ਕੇਅਰਟੇਕਰ ਜ਼ਖ਼ਮੀ ਹੋ ਗਿਆ ਹੈ।ਇਸ ਦੀ ਪੁਸ਼ਟੀ ਕਰਦਿਆਂ ਬਾਦਸ਼ਾਹਪੁਰ ਚੌਕੀ ਦੇ ਪੁਲੀਸ ਮੁਲਾਜ਼ਮ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਿੰਸ ਬੱਸ ਡਰਾਈਵਰ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਜ਼ਖਮੀ ਕੇਅਰਟੇਕਰ ਅਤੇ ਸਕੂਲ ਬੱਸ ਦੇ ਕੰਡਕਟਰ ਨੂੰ ਜ਼ੇਰੇ ਇਲਾਜ ਲਈ ਸੁਭਾਨਪੁਰ ਦੇ ਐੱਸਜੀਐੱਲ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ।ਅਤੇ ਸਕੂਲ ਬੱਸ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।
Related Posts
ਉੱਤਰਾਖੰਡ ‘ਚ ਵੱਡਾ ਹਾਦਸਾ, ਸੈਲਾਨੀਆਂ ਨਾਲ ਭਰੀ ਕਾਰ ਨਦੀ ‘ਚ ਡਿੱਗੀ,9 ਦੀ ਮੌਤ
ਰਾਮਨਗਰ, 8 ਜੁਲਾਈ-ਉੱਤਰਾਖੰਡ ਦੇ ਰਾਮਨਗਰ ‘ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੈਲਾਨੀਆਂ ਨਾਲ ਭਰੀ ਕਾਰ…
ਕਾਲਕਾ ਤੋਂ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫ਼ਲੇ ‘ਤੇ ਫਾਇਰਿੰਗ, ਬਾਈਕ ਸਵਾਰ ਵਰਕਰ ਨੂੰ ਮਾਰੀ ਗੋਲੀ
ਪੰਚਕੂਲਾ: ਹਰਿਆਣਾ ਦੀ ਕਾਲਕਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫਲੇ ‘ਤੇ ਕੁਝ ਲੋਕਾਂ…
ਰੋਮਾਂਸ, ਕਾਮੇਡੀ ਤੇ ਸ਼ਰਾਰਤਾਂ ਭਰਪੂਰ ਹੋਵੇਗੀ ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ ‘ਓਏ ਮੱਖਣਾ’
ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ…