ਮੁਹਾਲੀ : ਗੈਂਗਸਟਰ ਦਿਲਪ੍ਰੀਤ ਬਾਬਾ ਵੱਲੋਂ ਫਿਰੌਤੀ ਮੰਗਣ ਦੇ ਮਾਮਲੇ ’ਚ ਸ਼ਿਕਾਇਤਕਰਤਾ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਲੰਬੇ ਸਮੇਂ ਤੋਂ ਮੁਹਾਲੀ ਅਦਾਲਤ ’ਚ ਪੇਸ਼ ਨਹੀਂ ਹੋ ਰਹੇ ਹਨ ਜਿਸ ਦਾ ਨੋਟਿਸ ਲੈਂਦਿਆਂ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਸ਼ਵੇਤਾ ਦਾਸ ਦੀ ਅਦਾਲਤ ਵੱਲੋਂ ਇਸ ਮਾਮਲੇ ਦੇ ਸ਼ਿਕਾਇਤਕਰਤਾ ਰੁਪਿੰਦਰ ਸਿੰਘ ਉਰਫ਼ ਗਿੱਪੀ ਗਰੇਵਾਲ ਨੂੰ ਗਵਾਹੀ ਦੇਣ ਲਈ ਨੋਟਿਸ ਵੀ ਭੇਜਿਆ ਗਿਆ ਸੀ ਪਰ ਨੋਟਿਸ ਭੇਜਣ ਤੋਂ ਬਾਅਦ ਵੀ ਗਿੱਪੀ ਗਰੇਵਾਲ ਅਦਾਲਤ ’ਚ ਪੇਸ਼ ਨਹੀਂ ਹੋ ਰਿਹਾ। ਪਿਛਲੀਆਂ ਤਿੰਨ ਪੇਸ਼ੀਆਂ ਤੋਂ ਬਾਅਦ ਅਦਾਲਤ ਨੇ ਉਸ ਨੂੰ ਜ਼ਮਾਨਤੀ ਵਾਰੰਟ ਅਤੇ 5,000 ਰੁਪਏ ਦੀ ਜ਼ਮਾਨਤ ਦੇ ਨਾਲ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਗਿੱਪੀ ਗਰੇਵਾਲ ਅਗਲੀ ਤਰੀਕ ‘ਤੇ ਪੇਸ਼ ਨਹੀਂ ਹੁੰਦਾ ਤਾਂ ਉਸ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਣੀ ਤੈਅ ਕੀਤੀ ਗਈ ਹੈ।
Related Posts
ਫਾਜ਼ਿਲਕਾ ’ਚ ਕਾਂਗਰਸੀ ਆਗੂ ਰੂਬੀ ਗਿੱਲ ’ਤੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ
ਫਾਜ਼ਿਲਕਾ, 11 ਅਕਤੂਬਰ (ਦਲਜੀਤ ਸਿੰਘ)- ਫਾਜ਼ਿਲਕਾ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ’ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।…
ਕਪੂਰਥਲਾ ਤੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ 7263 ਵੋਟਾਂ ਨਾਲ ਰਹੇ ਜੇਤੂ
ਕਪੂਰਥਲਾ, 10 ਮਾਰਚ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕਪੂਰਥਲਾ ਹਲਕੇ ਤੋਂ ਕਾਂਗਰਸੀ ਉਮੀਦਵਾਰ…
ਮੁੱਖ ਮੰਤਰੀ ਵੱਲੋਂ ‘ਅਗਨੀਪਥ’ ਸਕੀਮ ਫੌਰੀ ਵਾਪਸ ਲੈਣ ਦੀ ਮੰਗ
ਚੰਡੀਗੜ੍ਹ, 17 ਜੂਨ : ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਦੀ ਸਰਕਾਰ ਵੱਲੋਂ ਭਾਰਤੀ ਫੌਜ ਵਿੱਚ ‘ਅਗਨੀਪਥ’ ਸਕੀਮ ਲਾਗੂ ਕਰਨ ਨੂੰ ਪਿਛਾਂਹ…