ਨਵੀਂ ਦਿੱਲੀ, ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਲੈ ਕੇ ਯੂਨਾਈਟਿਡ ਵਰਲਡ ਰੈਸਲਿੰਗ ਕੋਲ ਤਿੱਖਾ ਵਿਰੋਧ ਦਰਜ ਕਰਵਾਇਆ ਹੈ। ਸਰਕਾਰ ਨੇ ਬੁੱਧਵਾਰ ਨੂੰ ਕਿਹਾ ਕਿ ਓਲੰਪਿਕ ਤੋਂ ਅਯੋਗ ਠਹਿਰਾਏ ਜਾਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈਓਏ ਮੁਖੀ ਪੀਟੀ ਊਸ਼ਾ ਨੂੰ ਇਸ ਮਾਮਲੇ ਵਿੱਚ ਉਚਿਤ ਕਾਰਵਾਈ ਕਰਨ ਲਈ ਕਿਹਾ ਹੈ। ਲੋਕ ਸਭਾ ਵਿੱਚ ਦਿੱਤੇ ਇੱਕ ਬਿਆਨ ਵਿੱਚ ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਕਿ ਸਰਕਾਰ ਨੇ ਫੋਗਾਟ ਨੂੰ ਉਸਦੀ ਜ਼ਰੂਰਤ ਦੇ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਸੀ, ਜਿਸ ਵਿੱਚ ਨਿੱਜੀ ਸਟਾਫ਼ ਵੀ ਸ਼ਾਮਲ ਸੀ। ਉਧਰ ਫੋਗਾਟ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਨੇ ਲੋਕ ਸਭਾ ਤੋਂ ਵਾਕਆਊਟ ਕਰ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਤੋਂ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ।
Related Posts
ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਗ੍ਰਿਫ਼ਤਾਰ
ਜਲੰਧਰ, ED Arrest In Punjab: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਥਿਤ ਕਰੀਬੀ ਰਾਜਦੀਪ ਨਾਗਰਾ ਨੂੰ ਈਡੀ ਨੇ ਟੈਂਡਰ ਘਪਲੇ…
ਆਈ.ਟੀ.ਬੀ.ਪੀ. ਦੇ ਜਵਾਨਾਂ ਨੇ ਲਦਾਖ਼ ਵਿਚ ਕੀਤਾ ਯੋਗਾ
ਨੈਸ਼ਨਲ ਡੈਸਕ, 21 ਜੂਨ (ਦਲਜੀਤ ਸਿੰਘ)- ਕੌਮਾਂਤਰੀ ਯੋਗਾ ਦਿਵਸ ਮੌਕੇ ਦੇਸ਼ ’ਚ ਯੋਗਾ ਦੀ ਵੱਖ-ਵੱਖ ਤਸਵੀਰਾਂ ਸਾਹਮਣੇ ਆ ਰਹੀਆਂ ਹਨ।…
ਕਰਨਾਲ ’ਚ ਡਟੇ ਕਿਸਾਨ, ਮੋਬਾਇਲ ਇੰਟਰਨੈੱਟ- ਐੱਸ. ਐੱਮ. ਐੱਸ. ਸੇਵਾ ਅੱਜ ਰਾਤ 12 ਵਜੇ ਤਕ ਰਹੇਗੀ ਬੰਦ
ਕਰਨਾਲ, 9 ਸਤੰਬਰ (ਦਲਜੀਤ ਸਿੰਘ)- ਆਈ. ਏ. ਐੱਸ. ਅਧਿਕਾਰੀ ਆਯੁਸ਼ ਸਿਨਹਾ ਦੇ ਸਸਪੈਂਡ ਅਤੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 25…