ਪਟਿਆਲਾ : ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਜਿਸਨੇ ਸਿੱਧੂ ਮੁਸੇਵਾਲਾ ਨੂੰ ਮਾਰਿਆ ਤੇ ਸਲਮਾਨ ਖਾਂ ਨੂੰ ਮਾਰਨਾ ਚਾਹੁੰਦਾ ਹੈ, ਪੰਜਾਬ ਸਰਕਾਰ ਉਸ ਖੂੰਖਾਰ ਅਪਰਾਧੀ ਦੀ ਇੰਟੈਰੋਗੇਸ਼ਨ ਦੀ ਥਾਂ ਇੰਟਰਵਿਊ ਕਰਵਾਉਂਦੀ ਹਿਆ ਅਤੇ ਜਿਸਨੂੰ ਹਾਈ ਕੋਰਟ ਤੋਂ ਪੱਕੀ ਜਮਾਨਤ ਮਿਲ ਚੁੱਕੀ ਹੋਵੇ ਉਸਨੂੰ ਝੂਠੇ ਕੇਸ ਚ ਵਾਰ ਵਾਰ ਸੱਦ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਮਜੀਠੀਆ ਅੱਜ ਪਟਿਆਲਾ ਵਿਖੇ ਡਰੱਗ ਮਾਮਲੇ ਚ ਐੱਸ ਆਈ ਟੀ ਕੋਲ ਪੇਸ਼ ਹੋਣ ਪੁੱਜੇ ਜਨ। ਪੇਸ਼ ਹੋਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਜ਼ਾਰ ਪੁਲਸ ਮੁਲਾਜਮਾਂ ਦੀ ਸੁਰੱਖਿਆ ਹੇਠ ਤੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਚ ਖਰੜ ਸੀ ਆਈ ਏ ਪੁੱਛਗਿੱਛ ਲਈ ਲਿਆਂਦਾ ਪਰ ਹੈਰਾਨੀ ਵਾਲੀ ਗੱਲ ਹੈ ਕਿ ਇੰਨੇ ਇੰਤਜ਼ਾਮਾਂ ਦੇ ਬਾਵਜੂਦ ਗੈਂਗਸਟਰ ਦੀ ਇੰਟਰਵਿਊ ਹੋ ਗਈ, ਇਸ ਲਈ ਸਿੱਧੇ ਤੌਰ ਤੇ ਪੰਜਾਬ ਦਾ ਗ੍ਰਹਿ ਮੰਤਰੀ ਹੀ ਜਿੰਮੇਵਾਰ ਹੈ। ਇਥੇ ਹੀ ਬਸ ਨਹੀਂ ਸਰਕਾਰੀ ਨੇ ਇਸ ਮਾਮਲੇ ਵਿਚ ਹਾਈ ਕੋਰਟ ਨੂੰ ਵੀ ਝੂਠ ਬੋਲ ਕੇ ਗੁਮਰਾਹ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਨਾ ਕਰਕੇ ਸਿਰਫ ਸਿਆਸੀ ਬਦਲਾਖ਼ੋਰੀ ਦਾ ਕੰਮ ਕਰ ਰਹੀ ਹੈ। ਐਨ ਐਚ ਆਈ ਏ ਦੇ ਠੇਕੇਦਾਰਾਂ ਨੂੰ ਧਮਕਾਇਆ ਜਾ ਰਿਹਾ ਹੈ, ਰਾਇਟ too ਐਜੂਕੇਸ਼ਨ ਚ ਪੰਜਾਬ ਪੱਛੜ ਗਿਆ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਖੇਰੂ ਖੇਰੂ ਹੀ ਚੁੱਕੀ ਹੈ।
Related Posts
ਰਾਮ ਰਹੀਮ ਦੀ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਨੇ ਆਪਣਾ ਫ਼ੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ, 25 ਫਰਵਰੀ (ਬਿਊਰੋ)- ਰਾਮ ਰਹੀਮ ਦੇ ਫ਼ੈਸਲਿਆਂ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ…
ਕੋਲਕਾਤਾ ਕਾਂਡ ਦੇ ਦੋਸ਼ੀ ਸੰਜੇ ਰਾਏ ‘ਤੇ ਕੱਸਿਆ ਸ਼ਿਕੰਜਾ, ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ
ਕੋਲਕਾਤਾ। Kolkata Doctor Murder Case ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਇੱਕ ਮਹਿਲਾ ਸਿਖਿਆਰਥੀ ਡਾਕਟਰ ਨਾਲ ਬੇਰਹਿਮੀ ਦੇ ਮਾਮਲੇ ਵਿੱਚ…
ਸ਼ਾਂਤਮਈ ਕਿਸਾਨਾ ‘ਤੇ ਗੱਡੀ ਚੜ੍ਹਾਕੇ ਸ਼ਹੀਦ ਕਰਨਾ : ਦਰਿੰਦਗੀ ਦੀ ਨਿਸ਼ਾਨੀ
ਭਾਰਤੀ ਜਨਤਾ ਪਾਰਟੀ ਦੇ ਕਥਿਤ ਨੇਤਾਵਾਂ ਦੇ ਬੱਚਿਆਂ ਅਤੇ ਪਾਲਤੂ ਗੁੰਡਿਆਂ ਨੇ ਅਣਮਨੁੱਖੀ ਢੰਗ ਨਾਲ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾ…