ਨਵੀਂ ਦਿੱਲੀ, ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਵੀਰਵਾਰ ਨੂੰ ਸਵੇਰ ਦੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਅਤੇ ਵਾਕਆਊਟ ਤੋਂ ਬਾਅਦ ਸਦਨ ਤੋਂ ਕੁਝ ਸਮੇਂ ਲਈ ਬਾਹਰ ਚਲੇ ਗਏ। ਜਾਣਕਾਰੀ ਅਨੁਸਾਰ ਅੱਜ ਸਵੇਰੇ ਰਾਜ ਸਭਾ ਦੇ ਮੈਂਬਰਾਂ ਨੂੰ ਵਿਨੇਸ਼ ਫੋਗਾਟ ਨੂੰ ਓਲੰਪਿਕ ਤੋਂ ਅਯੋਗ ਠਹਿਰਾਉਣ ਨਾਲ ਸਬੰਧਤ ਮੁੱਦਾ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਜਿਸ ਤੋਂ ਬਾਅਦ ਰਾਜ ਸਭਾ ਵਿੱਚ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਸੂਚੀਬੱਧ ਕਾਗਜ਼ਾਂ ਨੂੰ ਸਦਨ ਵਿੱਚ ਪੇਸ਼ ਕੀਤੇ ਜਾਣ ਤੋਂ ਤੁਰੰਤ ਬਾਅਦ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਫੋਗਾਟ ਦੀ ਅਯੋਗਤਾ ਦੇ ਮੁੱਦੇ ਨੂੰ ਉਠਾਉਣ ਲਈ ਖੜ੍ਹੇ ਹੋਏ। ਉਹ ਜਾਣਨਾ ਚਾਹੁੰਦੇ ਸਨ ਕਿ ਇਸ ਦੇ ਪਿੱਛੇ ਕੌਣ ਹੈ। ਪਰ ਧਨਖੜ ਨੇ ਖੜਗੇ ਨੂੰ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ। ਸਦਨ ’ਚ ਹੰਗਾਮਾ ਵਧਣ ’ਤੇ ਵਿਰੋਧੀ ਪਾਰਟੀਆਂ ਨੇ ਵਾਕਆਊਟ ਕਰ ਦਿੱਤਾ। ਧਨਖੜ ਨੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਵਿਵਹਾਰ ’ਤੇ ਨਰਾਜ਼ਗੀ ਜ਼ਾਹਰ ਕੀਤੀ ਅਤੇ ਕੁਝ ਦੇਰ ਲਈ ਸਦਨ ਤੋਂ ਚਲੇ ਗਏ।
Related Posts
ਸੂਬੇ ‘ਚ ਗਰਮੀ ਦਾ ਪ੍ਰਕੋਪ ਜਾਰੀ, ਇਸ ਦਿਨ ਹੋਵੇਗੀ ਬਾਰਿਸ਼
ਲੁਧਿਆਣਾ: ਬੇਸ਼ੱਕ ਮੰਗਲਵਾਰ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਿਹਾ ਅਤੇ ਮਹਾਂਨਗਰ ਲੁਧਿਆਣਾ ਦਾ ਪਾਰਾ ਸਭ ਤੋਂ ਵੱਧ 45.8 ਡਿਗਰੀ…
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਕੀਤਾ ਡਿੰਪੀ ਢਿੱਲੋਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ
ਗਿਧੜਬਾਹਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਿੱਦੜਬਾਹਾ ਦੇ ਸੱਟਾ ਬਾਜ਼ਾਰ ਵਿਖੇ ਵੱਡੇ ਇਕੱਠ ਦੌਰਾਨ ਬੀਤੇ ਦਿਨ ਅਕਾਲੀ…
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
ਤਲਵੰਡੀ ਸਾਬੋ ,28 ਮਈ- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ…