ਢਾਕਾ, ਮੁਹੰਮਦ ਯੂਨਸ ਨੇ ਦੇਸ਼ ਨੂੰ ਇਕ ਅਜਿਹੀ ਸਰਕਾਰ ਦੇਣ ਦਾ ਵਾਅਦਾ ਕੀਤਾ ਜੋ ਆਪਣੇ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ ਦਿੰਦੀ ਹੈ। ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਪੈਰਿਸ ’ਚ ਸਨ ਜੋ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਸਹੁੰ ਚੁੱਕਣ ਲਈ ਦੇਸ਼ ਪਰਤ ਆਏ ਹਨ। ਯੂਨਸ ਓਲੰਪਿਕ ਖੇਡਾਂ ਲਈ ਪੈਰਿਸ ਵਿੱਚ ਸਨ। ਉਹ ਦੁਬਈ ਰਾਹੀਂ ਦੇਸ਼ ਪਰਤੇ ਹਨ। ਯੂਨਸ ਨੂੰ ਲੈ ਕੇ ਅਮੀਰਾਤ ਦੀ ਇੱਕ ਉਡਾਣ (ਈਕੇ-582) ਸਥਾਨਕ ਸਮੇਂ ਅਨੁਸਾਰ ਦੁਪਹਿਰ 2:10 ਵਜੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੀ। ਹਵਾਈ ਅੱਡੇ ‘ਤੇ ਫੌਜ ਮੁਖੀ ਜਨਰਲ ਵਕਰ-ਉਜ਼-ਜ਼ਮਾਨ, ਸੀਨੀਅਰ ਅਧਿਕਾਰੀਆਂ, ਵਿਦਿਆਰਥੀ ਨੇਤਾਵਾਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਵਾਈ ਅੱਡੇ ’ਤੇ ਇਕ ਭਾਵੁਕ ਪ੍ਰੈੱਸ ਕਾਨਫਰੰਸ ‘ਚ ਯੂਨਸ ਨੇ ਹਸੀਨਾ ਖਿਲਾਫ ਪ੍ਰਦਰਸ਼ਨ ਅੰਦੋਲਨ ਨੂੰ ਸਫਲ ਬਣਾਉਣ ਵਾਲੇ ਨੌਜਵਾਨਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ, “ਸਾਨੂੰ ਦੂਜੀ ਵਾਰ ਆਜ਼ਾਦੀ ਮਿਲੀ ਹੈ। ਅਸੀਂ ਇਸ ਆਜ਼ਾਦੀ ਦੀ ਰਾਖੀ ਕਰਨੀ ਹੈ।’’ ਉਨ੍ਹਾਂ ਕਿਹਾ, ‘‘ਰਾਸ਼ਟਰ ਹੁਣ ਤੁਹਾਡੇ ਹੱਥਾਂ ਵਿੱਚ ਹੈ। ਹੁਣ ਤੁਹਾਨੂੰ ਇਸ ਨੂੰ ਆਪਣੀਆਂ ਇੱਛਾਵਾਂ ਅਨੁਸਾਰ ਦੁਬਾਰਾ ਬਣਾਉਣਾ ਹੋਵੇਗਾ।’
Related Posts
IT Raid in Punjab : ਪਾਸਟਰ ਬਲਜਿੰਦਰ ਤੇ ਹਰਪ੍ਰੀਤ ਦਿਓਲ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਦੀ ਛਾਪੇਮਾਰੀ
ਜਲੰਧਰ : ਪੰਜਾਬ ‘ਚ ਪਾਸਟਰ ਬਲਜਿੰਦਰ ਤੇ ਪਾਸਟਰ ਹਰਪ੍ਰੀਤ ਦਿਓਲ ਦੇ ਟਿਕਾਣਿਆਂ ‘ਤੇ ਇਨਕਮ ਟੈਕਸ ਵਲੋਂ ਛਾਪੇਮਾਰੀ ਕੀਤੀ ਗਈ ਹੈ।…
ਹੱਡ ਚੀਰਵੀਂ ਠੰਡ ਦਰਮਿਆਨ ਸਕੂਲਾਂ ‘ਚ ਫਿਰ ਵਧੀਆਂ ਛੁੱਟੀਆਂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
ਚੰਡੀਗੜ੍ਹ- ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸੰਘਣੀ ਧੁੰਦ ਅਤੇ ਠੰਡ ਦੇ ਮੱਦੇਨਜ਼ਰ ਸਰਕਾਰੀ/ਸਰਕਾਰੀ ਸਹਾਇਤਾ ਪ੍ਰਾਪਤ ਅਤੇ ਅਨਏਡਿਡ ਪ੍ਰਾਈਵੇਟ ਸਕੂਲਾਂ ‘ਚ…
ਗੁਰੂਆਂ ਦਾ ਅਪਮਾਨ ਕਰਨ ਵਾਲੇ ਨੂੰ ਕੋਈ ਮੁਆਫ਼ੀ ਨਹੀਂ : ਆਵਾਜ਼-ਏ-ਕੌਮ
ਜਲੰਧਰ : ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਬੀਤੇ ਦਿਨੀਂ ਵੀਡੀਓ ਜਾਰੀ ਕਰ ਕੇ ਭਾਵੇਂ ਵਿਵਾਦਿਤ ਬਿਆਨ ਦੀ…