ਬਠਿੰਡਾ। STF ਮੁਹਾਲੀ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਤਾਇਨਾਤ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਖ਼ਿਲਾਫ਼ ਨਸ਼ਿਆਂ ਦੇ ਕਾਰੋਬਾਰ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਐਨਡੀਪੀਐਸ ਐਕਟ (NDPS Act) ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਬਾਅਦ ਵੀਰਵਾਰ ਸਵੇਰੇ ਐਸਟੀਐਫ ਦੀ ਟੀਮ ਨੇ ਬਠਿੰਡਾ ਅਤੇ ਮੌੜ ਮੰਡੀ ਵਿੱਚ ਡਰੱਗ ਇੰਸਪੈਕਟਰ ਦੇ ਘਰ ਅਤੇ ਸੂਬੇ ਭਰ ਵਿੱਚ 13 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਐਸਟੀਐਫ ਦੀ ਟੀਮ ਨੇ ਡਰੱਗ ਇੰਸਪੈਕਟਰ ਦੇ ਸਾਰੇ ਖਾਤੇ, ਸੋਨਾ, ਐਫਡੀ ਸੀਲ ਕਰ ਲਈ ਅਤੇ ਕੁਝ ਦਸਤਾਵੇਜ਼ ਵੀ ਲੈ ਗਏ, ਇਸ ਸਮੇਂ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ 19 ਜੁਲਾਈ ਤੋਂ 31 ਅਗਸਤ ਤੱਕ ਛੁੱਟੀ ‘ਤੇ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਿਸ਼ਨ ਬਠਿੰਡਾ ਅਤੇ ਮਾਨਸਾ ਵਿੱਚ ਵੀ ਡਰੱਗ ਇੰਸਪੈਕਟਰ ਦੇ ਅਹੁਦੇ ‘ਤੇ ਤਾਇਨਾਤ ਰਹਿ ਚੁੱਕੇ ਹਨ। STF ਦੀਆਂ ਤਿੰਨ ਵੱਖ-ਵੱਖ ਟੀਮਾਂ ਨੇ ਸ਼ਿਸ਼ਨ ਮਿੱਤਲ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।
Related Posts
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ
ਚੰਡੀਗੜ੍ਹ, 3 ਸਤੰਬਰ (ਦਲਜੀਤ ਸਿੰਘ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅੱਜ…
ਤੇਜ਼ ਬਾਰਸ਼ ਨਾਲ ਪਏ ਗੜੇ, ਕਿਸਾਨਾਂ ਦੇ ਸਾਹ ਸੂਤੇ
ਜਲੰਧਰ : ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਧੂੜ ਭਰੀਆਂ ਹਵਾਵਾਂ ਚੱਲੀਆਂ । ਜਿਸ ਤੋਂ ਬਾਅਦ ਦੁਪਹਿਰ ਨੂੰ ਮੌਸਮ…
ਰਵਿੰਦਰ ਸਿੰਘ ਸੰਧੂ ਬੱਬਲ ਨਹੀਂ ਰਹੇ
ਫ਼ਿਰੋਜ਼ਪੁਰ, 29 ਅਕਤੂਬਰ (ਦਲਜੀਤ ਸਿੰਘ)- ਪੰਜਾਬ ਸਰਕਾਰ ਦੇ ਸਾਬਕਾ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ ਬੱਬਲ ਨਹੀਂ ਰਹੇ | ਉਹ ਕਰੀਬ 67…