ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕ ਖੇਡਾਂ ਵਿਚ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਓਲੰਪਿਕਸ ਵਿਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਓਲੰਪਿਕਸ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਓਲੰਪਿਕਸ ਵਿਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।
Related Posts
Babar Azam ਨੇ ਪਾਕਿਸਤਾਨ ਦੇ ਬਾਹਰ ਹੋਣ ਤੋਂ ਬਾਅਦ ਕੀਤਾ ਵੱਡਾ ਖ਼ੁਲਾਸਾ, ਕਿਹਾ- ਭਾਰਤ ਖ਼ਿਲਾਫ਼ ਹੋਈ ਇਹ ਵੱਡੀ ਗ਼ਲਤੀ
ਨਵੀਂ ਦਿੱਲੀ : ਬਾਬਰ ਆਜ਼ਮ ਦੀ ਅਗਵਾਈ ਵਾਲੀ ਪਾਕਿਸਤਾਨੀ ਕ੍ਰਿਕਟ ਟੀਮ ਨੇ ਆਇਰਲੈਂਡ ਨੂੰ ਹਰਾ ਕੇ ਟੂਰਨਾਮੈਂਟ ਵਿਚ ਆਪਣਾ ਸਫ਼ਰ…
ਵਿਸ਼ਵ ਕੱਪ 2023: ਬਦਲ ਗਈ ਭਾਰਤ-ਪਾਕਿ ਮੈਚ ਦੀ ਤਾਰੀਖ਼! 15 ਅਕਤੂਬਰ ਨੂੰ ਨਹੀਂ ਹੁਣ ਇਸ ਦਿਨ ਹੋ ਸਕਦੈ ਮੁਕਾਬਲਾ
ਨਵੀਂ ਦਿੱਲੀ- ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਕ੍ਰਿਕਟ ਵਿਸ਼ਵ ਕੱਪ 2023 ਦੇ ਮੈਚ ਦੀ ਤਾਰੀਖ਼ ਬਦਲੀ ਜਾ ਸਕਦੀ…
ਭਾਰਤੀ ਜੂਨੀਅਰ ਹਾਕੀ ਟੀਮ ਸੈਮੀ ਫਾਈਨਲ ਵਿੱਚ ਦਾਖਲ
ਕੁਆਲਾਲੰਪੁਰ 12 ਦਸੰਬਰ (ਨਵਾਂ ਪੰਜਾਬ ਬਿਊਰੋ ) ਵਿਸ਼ਵ ਜੂਨੀਅਰ ਹਾਕੀ ਕੱਪ ਦੇ ਮੈਚ ਭਾਰਤੀ ਟੀਮ ਨੇ ਦੋ ਗੋਲਾਂ ਨਾਲ ਪਛੜਨ…