ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ, 2023 ਨੂੰ ਦਿੱਲੀ ਆਬਕਾਰੀ ਨੀਤੀ (ਜੋ ਹੁਣ ਰੱਦ ਹੋ ਚੁੱਕੀ ਹੈ) 2021-22 ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।
Related Posts
ਅਸੀਂ ਲੋਕਤੰਤਰ ਦੀ ਮੌਤ ਦੇ ਗਵਾਹ :- ਰਾਹੁਲ ਗਾਂਧੀ
ਨਵੀਂ ਦਿੱਲੀ, 5 ਅਗਸਤ – ਬੇਰੁਜ਼ਗਾਰੀ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸ ਦੇ ਦੇਸ਼ ਵਿਆਪੀ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ…
ਕਿਸਾਨਾਂ ਦੇ ਹੱਕ ‘ਚ ਭਗਵੰਤ ਮਾਨ ਨੇ ਮੁੜ ਦਿੱਤਾ ਹੋਕਾ
ਚੰਡੀਗੜ੍ਹ, 22 ਜੁਲਾਈ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਸਾਨਾਂ ਦੇ ਹੱਕਾਂ ’ਚ ਆਵਾਜ਼…
ਭਗਵੰਤ ਮਾਨ ਦਾ ਇੱਕ ਹੋਰ ਵੱਡਾ ਕਦਮ, ਕਿਸੇ ਘਰ ਦੇ ਗਲਤ ਬਿਜਲੀ ਬਿੱਲ ਲਈ ਅਧਿਕਾਰੀ ਖੁਦ ਹੋਣਗੇ ਜ਼ਿੰਮੇਵਾਰ
ਚੰਡੀਗੜ੍ਹ, 19 ਅਪ੍ਰੈਲ(ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਹਰ ਘਰ ਨੂੰ ਪ੍ਰਤੀ…