ਨਵੀਂ ਦਿੱਲੀ, ਸ਼੍ਰੋਮਣੀ ਅਕਾਲੀ ਦਲ ਦੀ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਧ ਭ੍ਰਿਸ਼ਟ ਹੈ ਅਤੇ ਇਸ ਤੋਂ ਵਧ ਹੋਰ ਕੋਈ ਭ੍ਰਿਸ਼ਟ ਪਾਰਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦੇ ਸਭ ਤੋਂ ਵਧ ਆਗੂ ਜੇਲ੍ਹ ਵਿੱਚ ਹਨ। ਉਨ੍ਹਾਂ ਦਾ ਇਹ ਬਿਆਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਵੀ ਉਹੀ ਆਬਕਾਰੀ ਨੀਤੀ ਲਾਗੂ ਕੀਤੀ ਹੈ ਜੋ ਕੇਜਰੀਵਾਲ ਦੀ ਸਰਕਾਰ ਸਰਕਾਰ ਨੇ ਦਿੱਲੀ ਵਿੱਚ ਲਾਗੂ ਕੀਤੀ ਸੀ ਪਰ ਕੇਂਦਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ ਸ੍ਰੀਮਤੀ ਬਾਦਲ ਨੇ ਕਿਹਾ, ‘‘ਸਿਰਫ ਜ਼ਮਾਨਤ ਦਿੱਤੀ ਗਈ ਹੈ, ਕਲੀਨਚਿਟ ਨਹੀਂ। ‘ਆਪ’ ਤੋਂ ਇਲਾਵਾ ਹੋਰ ਕੋਈ ਭ੍ਰਿਸ਼ਟ ਪਾਰਟੀ ਨਹੀਂ ਹੈ, ਜਿਸ ਦੇ ਮੁੱਖ ਮੰਤਰੀ ਅਤੇ ਹੋਰ ਕਈ ਮੰਤਰੀ ਜੇਲ੍ਹਾਂ ’ਚ ਹਨ।’
Related Posts
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ : ਹੁੰਮਸ ਭਰੀ ਗਰਮੀ ਨਾਲ ਬੇਹਾਲ ਹੋਏ ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 12…
ਜਬਰ-ਜ਼ਿਨਾਹ ਦੇ ਦੋਸ਼ ‘ਚ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦਾ ਭਰਾ ਗ੍ਰਿਫ਼ਤਾਰ
ਲੁਧਿਆਣਾ : ਜਬਰ-ਜ਼ਿਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਲਕਾ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ…
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਹਲਕਾ ਬੱਲੂਆਣਾ ਫੇਰੀ ‘ਤੇ ਕਿਸਾਨਾਂ ਨੇ ਕੀਤਾ ਵਿਰੋਧ
ਅਬੋਹਰ, 9 ਨਵੰਬਰ (ਦਲਜੀਤ ਸਿੰਘ)- ਹਲਕਾ ਬੱਲੂਆਣਾ ਦੇ ਪਿੰਡ ਸੀਤੋ ਗੁੰਨੋ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ…