ਜਲੰਧਰ, ਆਜ਼ਾਦੀ ਦਿਵਸ ਤੋਂ ਪਹਿਲਾਂ ਜਾਰੀ “ਹਾਈ ਅਲਰਟ” ਦੇ ਦੌਰਾਨ ਬੀਐਸਐਫ਼ ਨੇ ਪੰਜਾਬ ਸਰਹੱਦ ਤੋਂ ਭਾਰਤ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਇੱਕ ਸ਼ੱਕੀ ਪਾਕਿਸਤਾਨੀ ਘੁਸਪੈਠੀਏ ਨੂੰ ਗੋਲੀ ਮਾਰ ਦਿੱਤੀ। ਸੀਮਾ ਸੁਰੱਖਿਆ ਬਲ ਦੇ ਬੁਲਾਰੇ ਨੇ ਦੱਸਿਆ ਕਿ ਵਿਅਕਤੀ ਨੂੰ ਸੋਮਵਾਰ ਰਾਤ ਕਰੀਬ ਸਾਢੇ 8 ਵਜੇ ਤਰਨਤਾਰਨ ਜ਼ਿਲ੍ਹੇ ਦੇ ਡੱਲ ਪਿੰਡ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਦੇ ਹੋਏ ਅਤੇ ਸਰਹੱਦੀ ਵਾੜ ਦੇ ਨੇੜੇ ਜਾਂਦੇ ਦੇਖਿਆ ਅਤੇ ਬੀਐਸਐਫ਼ ਦੇ ਜਵਾਨਾਂ ਨੇ ਘੁਸਪੈਠੀਏ ਨੂੰ ਚੁਣੌਤੀ ਦਿੱਤੀ ਪਰ ਉਹ ਨਹੀਂ ਰੁਕਿਆ। ਡਿਉਟੀ ਤੇ ਤੈਨਾਤ ਜਵਾਨਾਂ ਨੇ ਘੁਸਪੈਠੀਏ ‘ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਨੂੰ ਨਾਕਾਮਯਾਬ ਕਰ ਦਿੱਤਾ। ਪੰਜਾਬ ਵਿੱਚ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਨੇ 15 ਅਗਸਤ ਨੂੰ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 10 ਅਗਸਤ ਤੋਂ ਫਰੰਟਲਾਈਨ ‘ਤੇ ਹਾਈ ਅਲਰਟ ਦਾ ਐਲਾਨ ਕੀਤਾ ਹੈ।
Related Posts
ਭਾਈ ਲੌਂਗੋਵਾਲ ਨੇ ਪਾਈ ਵੋਟ
ਲੌਂਗੋਵਾਲ, 23 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਆਪਣੇ…
123 ਦਿਨ ਬਾਅਦ ਵੀ ਸਿਮਰਜੀਤ ਸਿੰਘ ਬੈਂਸ ਫਰਾਰ, ਪੁਲਸ ਦੇ ਹੱਥ ਅਜੇ ਵੀ ਖ਼ਾਲੀ
ਲੁਧਿਆਣਾ— ਲੁਧਿਆਣਾ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ 123 ਦਿਨ ਬਾਅਦ ਵੀ ਪੁਲਸ ਦੇ…
ਸਿੰਘੂ ਵਿਖੇ ਵਾਪਰੀ ਘਟਨਾ ਸਾਡੇ ਵਿਰੋਧ ਪ੍ਰਦਰਸ਼ਨ ਨੂੰ ਨਹੀਂ ਕਰੇਗੀ ਪ੍ਰਭਾਵਿਤ : ਰਾਕੇਸ਼ ਟਿਕੈਤ
ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਦਿੱਲੀ-ਹਰਿਆਣਾ ਸਰਹੱਦ ਦੇ ਨੇੜੇ ਸਿੰਘੂ ਵਿਖੇ ਵਾਪਰੀ ਘਟਨਾ ‘ਤੇ…