ਨਵੀਂ ਦਿੱਲੀ,ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਭਾਰਤ ਮੰਡਪਮ ਤੋਂ ‘ਤਿਰੰਗਾ ਬਾਈਕ ਰੈਲੀ’ ਹਰੀ ਝੰਡੀ ਦਿੰਦਿਆਂ ਕਿਹਾ ਕਿ ‘ਹਰ ਘਰ ਤਿਰੰਗਾ’ ਅਭਿਆਨ ‘ਵਿਕਸਿਤ ਭਾਰਤ’ ਦੇ ਪ੍ਰਤੀ ਦੇਸ਼ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਭਿਆਨ ਦਰਸਾਉਂਦਾ ਹੈ ਕਿ ਇਹ ਸਦੀ ਭਾਰਤ ਦੀ ਸਦੀ ਹੈ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੈਖਾਵਤ, ਕਿਰੇਨ ਰਿਜਿਜੂ ਅਤੇ ਮਨਸੂਖ ਮਾਂਡਵੀਆਂ ਵੀ ਮੰਚ ’ਤੇ ਮੌਜੂਦ ਸਨ। ਭਾਰਤ ਮੰਡਪਮ ਤੋਂ ਸ਼ੁਰੂ ਹੋਈ ਇਹ ਰੈਲੀ ਮੇਜਰ ਧਿਆਨਚੰਦ ਸਟੇਡੀਅਮ ’ਤੇ ਸਮਾਪਤ ਹੋਵੇਗੀ। ਸ਼ੇਖਾਵਤ ਨੇ ਕਿਹਾ ਕਿ ਇਹ ਅਭਿਆਨ ਸਾਲ 2022 ਵਿਚ ਆਜ਼ਾਦੀ ਦਾ ਅਮ੍ਰਿਤ ਮਹਾਂਉਤਵ ਦੇ ਬੈਨਰ ਹੇਠ ਸ਼ੁਰੂ ਕੀਤਾ ਗਿਆ ਸੀ ਜੋ ਕਿ ਹੁਣ ਜਨਅੰਦੋਲਨ ਬਣ ਗਿਆ ਹੈ।
Related Posts
ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ : 11 IAS ਅਧਿਕਾਰੀਆਂ ਨੂੰ ਸੌਂਪਿਆ ਐਡੀਸ਼ਨਲ ਚਾਰਜ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ 11 ਆਈ. ਏ. ਐੱਸ. ਅਧਿਕਾਰੀਆਂ ਨੂੰ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ।…
ਬੋਰਿਸ ਜਾਨਸਨ ਪਹੁੰਚੇ ਭਾਰਤ
ਨਵੀਂ ਦਿੱਲੀ, 21 ਅਪ੍ਰੈਲ – ਯੂ.ਕੇ. ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਹਿਮਦਾਬਾਦ, ਗੁਜਰਾਤ ਪਹੁੰਚੇ ਹਨ। ਉਹ 2 ਦਿਨਾਂ ਭਾਰਤ ਦੌਰੇ…
ਦਿੱਲੀ ਮੋਰਚੇ ਵਿੱਚ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ
ਦਿੱਲੀ, 10 ਦਸੰਬਰ (ਦਲਜੀਤ ਸਿੰਘ)- ਕਿਸਾਨ ਸੰਘਰਸ਼ ਦੇ ਜੇਤੂ ਜਸ਼ਨਾਂ ਦਰਮਿਆਨ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਦਿੱਲੀ ਮੋਰਚੇ ‘ਚ ਅੱਜ ਮਨੁੱਖੀ…