ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਮਿਊਂਸਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਹੁਣ ਵਿਦੇਸ਼ਾਂ ਵਿੱਚ ਰੁਜ਼ਗਾਰ ਲਈ ਜਾਣ ਦੀ ਬਜਾਏ ਪੰਜਾਬ ਵਿੱਚ ਹੀ ਨੌਕਰੀ ਕਰਨ ਲਈ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਇਸੇ ਕਰਕੇ ਵਤਨ ਵਾਪਸੀ ਕਰ ਰਹੇ ਹਨ, ਕਿਉਂਕਿ ਹੁਣ ਪੰਜਾਬ ਵਿੱਚ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਸ੍ਰੀ ਮਾਨ ਨੇ ਕਿਹਾ ਕਿ “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ।
Related Posts
ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਕਰਨ ’ਤੇ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐੱਫ਼ਆਈਆਰ ਦਰਜ
ਬੰਗਲੁਰੂ, ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ…
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ ‘ਪੰਜਾਬ ‘ਚ ਟਾਟਾ ਸਟੀਲ ਲਾਏਗਾ, 2600 ਕਰੋੜ ਦਾ ਪਲਾਂਟ’
ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕਰਨ…
ਕੱਚੇ ਅਧਿਆਪਕਾਂ ਨੇ ਸੰਗਰੂਰ ‘ਚ ਕੀਤਾ ਅਰਥੀ ਫੂਕ ਮੁਜ਼ਾਹਰਾ
ਸੰਗਰੂਰ, 3 ਜੁਲਾਈ (ਦਲਜੀਤ ਸਿੰਘ)- ਕੱਚੇ ਅਧਿਆਪਕ ਯੂਨੀਅਨ ਜ਼ਿਲ੍ਹਾ ਇਕਾਈ ਸੰਗਰੂਰ ਦੇ ਸੱਦੇ ‘ਤੇ ਇੱਥੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ…