ਨਗਰ ਨਿਗਮ ਬਠਿੰਡਾ ਦੇ ਨਵੇਂ ਮੇਅਰ ਦੀ ਚੋਣ ਦਾ ਰਾਹ ਪੱਧਰਾ ! ਹਾਈ ਕੋਰਟ ਨੇ ਖਾਰਜ ਕੀਤੀ ਰਮਨ ਗੋਇਲ ਦੀ ਪਟੀਸ਼ਨ

ਬਠਿੰਡਾ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਬੁੱਧਵਾਰ ਨੂੰ ਬੇਭਰੋਸਗੀ ਮਤੇ ਰਾਹੀਂ ਨਗਰ ਨਿਗਮ ਦੇ ਮੇਅਰ ਅਹੁਦੇ ਤੋਂ ਹਟਾਈ ਗਈ ਰਮਨ ਗੋਇਲ (Raman Goyal) ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੱਲ ਰਹੇ ਇਸ ਮਾਮਲੇ ਦੀ ਬੁੱਧਵਾਰ ਨੂੰ ਸੁਣਵਾਈ ਹੋਈ, ਜਿਸ ਵਿੱਚ ਹਾਈਕੋਰਟ ਨੇ ਤਤਕਾਲੀ ਮੇਅਰ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜਨਰਲ ਹਾਊਸ ਵੱਲੋਂ ਪਾਸ ਬੇਭਰੋਸਗੀ ਮਤੇ ਨੂੰ ਸਹੀ ਠਹਿਰਾਉਂਦੇ ਹੋਏ ਉਨ੍ਹਾਂ ਵੱਲੋਂ ਕੀਤੇ ਇਤਰਾਜ਼ ਨੂੰ ਖਾਰਜ ਕਰ ਦਿੱਤਾ।

ਇਸ ਤਰ੍ਹਾਂ ਨਗਰ ਨਿਗਮ ‘ਚ ਪਿਛਲੇ ਨੌਂ ਮਹੀਨਿਆਂ ਤੋਂ ਮੇਅਰ ਨੂੰ ਲੈ ਕੇ ਚੱਲ ਰਿਹਾ ਬੇਭਰੋਸਗੀ ਦਾ ਮਾਹੌਲ ਵੀ ਖ਼ਤਮ ਹੋ ਗਿਆ ਹੈ। ਹੁਣ ਜਨਰਲ ਹਾਊਸ ਨਵੇਂ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਲਾਗੂ ਕਰ ਸਕਦਾ ਹੈ। ਇਸ ਤੋਂ ਪਹਿਲਾਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਮੇਅਰ ਦਾ ਕਾਰਜਕਾਰੀ ਚਾਰਜ ਸੰਭਾਲ ਰਹੇ ਸਨ। ਹੁਣ ਅਦਾਲਤ ਦੇ ਫੈਸਲੇ ਤੋਂ ਬਾਅਦ ਨਵੇਂ ਮੇਅਰ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਵਿਭਾਗ ਨੇ ਵੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਜਦੋਂ ਤਕ ਮਾਮਲਾ ਅਦਾਲਤ

Leave a Reply

Your email address will not be published. Required fields are marked *