ਜਲੰਧਰ: ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਮੁੱਖ ਮੰਤਰੀ ਸਮਾਗਮ ਦੇ ਮੁੱਖ ਮਹਿਮਾਨ ਹਨ ਅਤੇ ਸਮਾਗਮ ਸ਼ੁਰੂ ਹੋ ਗਿਆ ਹੈ। ਸੀਐਮ ਦੀ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਸਖ਼ਤੀ ਕੀਤੀ ਗਈ ਹੈ ਅਤੇ ਮੀਡੀਆ ਕਰਮੀਆਂ ਨੂੰ ਦੂਰੀ ‘ਤੇ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਮੀਡੀਆ ਕਰਮੀਆਂ ਨੂੰ ਸਟੇਡੀਅਮ ਦੇ ਕਿਸੇ ਵੀ ਹਿੱਸੇ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਅਜ਼ਾਦੀ ਸੰਗਰਾਮ ਦੇ ਸਮੂਹ ਕ੍ਰਾਂਤੀਕਾਰੀ ਯੋਧਿਆਂ ਨੂੰ ਸਲਾਮ ਕੀਤਾ ਤੇ ਕਿਹਾ ਕਿ ਸ਼ਹੀਦਾੰ ਦੇ ਸੁਪਨਿਆਂ ਨੂੰ ਪੂਰਾ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਨੇ 28 ਅਗਸਤ ਤੋਂ ਸੰਗਰੂਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਨ ਦਾ ਕੀਤਾ ਐਲਾਨ।ਉਨ੍ਹਾਂ ਨੇ ਉਲੰਪਿਕ ਦੇ ਪੰਜਾਬੀ ਖਿਡਾਰੀਆਂ ਨੂੰ ਇਨਾਮ ਦੇਣ ਦੀ ਗੱਲ ਵੀ ਆਖੀ।