ਨਵੀਂ ਦਿੱਲੀ, ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿਚ 75000 ਹੋਰ ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਅਜਿਹੇ ਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਜਾ ਰਹੇ ਹਨ ਜਿੰਨ੍ਹਾਂ ਦੇ ਨਾਮ ਸੁਣ ਕੇ ਉਨ੍ਹਾਂ ਨੂੰ ਹੈਰਾਨੀ ਹੁੰਦੀ ਹੈ। 78ਵੇਂ ਸੁਤੰਤਰਤਾ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵੀ ਮੱਧ ਵਰਗ ਦੇ ਬੱਚੇ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾ ਕੇ ਲੱਖਾਂ-ਕਰੋੜਾਂ ਰੁਪਏ ਖਰਚ ਕਰ ਰਹੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਮੈਡੀਕਲ ਸੀਟਾਂ ਨੂੰ ਲੱਗਭੱਗ 1 ਲੱਖ ਕਰ ਦਿੱਤਾ ਗਿਆ ਹੈ, ਪਰ ਬੱਚਿਆਂ ਦੇ ਵਿਦੇਸ਼ ਜਾ ਕੇ ਮੈਡੀਕਲ ਪੜ੍ਹਾਈ ਕਰਨ ਦੇ ਰੁਝਾਨ ਨੂੰ ਦੇਖਦਿਆਂ ਆਉਣ ਵਾਲੇ ਪੰਜ ਸਾਲਾਂ ਵਿਚ 75000 ਸੀਟਾਂ ਹੋਰ ਵਧਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਾਲ-ਨਾਲ ਸਾਨੂੰ ਤੰਦਰੁਸਤ ਭਾਰਤ ਵੀ ਬਣਾਉਣਾ ਹੋਵੇਗਾ।
Related Posts
ਸੁਰੱਖਿਆ ਬਲਾਂ ਨੇ ਕੀਤਾ ਗ੍ਰਿਫ਼ਤਾਰ; ਮਿਲੇ ਖ਼ਤਰਨਾਕ ਹਥਿਆਰ
ਸ਼੍ਰੀਨਗਰ : ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਚ ਸਥਾਨਕ ਅੱਤਵਾਦੀ ਨੂੰ ਗ੍ਰਿਫਤਾਰ ਕਰਕੇ ਗ੍ਰੇਨੇਡ ਹਮਲਿਆਂ ਦੀ…
ਜਲੰਧਰ: ਪੁਲੀਸ ਨੇ ਅੰਤਰ-ਰਾਜੀ ਨਸ਼ਾ ਤਸਕਰ ਗਰੋਹ ਦਾ ਪਰਦਾਫਾਸ਼ ਕਰਕੇ 10 ਕਿਲੋ ਤੋਂ ਵੱਧ ਅਫੀਮ ਸਣੇ 2 ਕਾਬੂ ਕੀਤੇ
ਜਲੰਧਰ, ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ…
‘ਕੌਮੀ ਇਨਸਾਫ਼ ਮੋਰਚੇ’ ਦੇ 31 ਮੈਂਬਰਾਂ ਨੇ ਕੱਢਿਆ ਮਾਰਚ, ਕੀਤਾ ਜਾ ਰਿਹਾ ਜਾਪ
ਮੋਹਾਲੀ : ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਾ ਲਾ ਕੇ ਬੈਠੇ ‘ਕੌਮੀ ਇਨਸਾਫ਼ ਮੋਰਚਾ’ ਵੱਲੋਂ ਅੱਜ ਵੀ…