ਮੋਗਾ: BKU ਕ੍ਰਾਂਤੀਕਾਰੀ ਵੱਲੋਂ ਧਰਮਕੋਟ ਬਲਾਕ ਵਿੱਚ ਕੀਤਾ ਟਰੈਕਟਰ ਮਾਰਚ ਕੀਤਾ ਗਿਆ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਸਕੱਤਰ ਜਗਜੀਤ ਸਿੰਘ ਸਮਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ(ਗੈਰ ਰਾਜਨੀਤਿਕ )ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਸ਼ੰਬੂ ਅਤੇ ਖਨੌਰੀ ਬਾਰਡਰਾਂ ਤੋਂ ਸੱਦਾ ਦਿੱਤਾ ਤੇ 15 ਅਗਸਤ ਨੂੰ ਪੂਰੇ ਭਾਰਤ ਵਿੱਚ ਮੋਦੀ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਨ ਲਈ ,ਟਰੈਕਟਰ ਮਾਰਚ ਕੀਤੇ ਜਾਣ। ਇਸ ਮੌਕੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਜਲਾਲਾਬਾਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਕਿਸਾਨੀ ਮੰਗਾਂ ਮਨਾਉਣ ਲਈ, ਡਟੀਆਂ ਹੋਈਆਂ ਹਨ। ਇਹ ਜਥੇਬੰਦੀਆਂ ਦਿੱਲੀ ਜਾ ਕੇ ਮੋਰਚਾ ਲਗਾਉਣਾ ਚਾਹੁੰਦੀਆਂ ਸਨ । ਪਰ, ਹਰਿਆਣੇ ਦੀ ਬੀਜੇਪੀ ਸਰਕਾਰ ਨੇ ਪੁਲਸ ਤੇ ਅਰਧ ਸੈਨਿਕ ਬਲਾਂ ਦੇ ਜੋਰ ਨਾਲ,ਸਾਨੂੰ ਹਰਿਆਣਾ ਦੇ ਬਾਰਡਰਾਂ ਤੇ ਰੋਕ ਲਿਆ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਸਰਕਾਰ ਨੇ ਗੱਲਬਾਤ ਦੇ ਕਈ ਗੇੜ ਚਲਾਏ, ਪਰ ਹੁਣ ਸਰਕਾਰ ਘੇਸਲ ਮਾਰਕੇ ਬੈਠੀ ਹੈ। ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਵੀ ਸ਼ੰਬੂ ਬਾਰਡਰ ਦੀਆਂ ਰੋਕਾਂ ਚੁੱਕਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸੁਪਰੀਮ ਕੋਰਟ ਨੇ ਡੈਡਲੌਕ ਖਤਮ ਕਰਕੇ, ਨਿਰਪੱਖ ਵਿਆਕਤੀਆਂ ਦੀ ਕਮੇਟੀ ਬਣਾਕੇ,ਗੱਲਬਾਤ ਰਾਹੀਂ ਮਸਲੇ ਹੱਲ ਕਰਨ ਲਈ ਵੀ ਕਿਹਾ ਹੈ।
Related Posts
ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਤੇ ਰਾਹੁਲ ਗਾਂਧੀ ’ਤੇ ਲਾਇਆ ਵੱਡਾ ਦੋਸ਼, ਕਿਹਾ- ਬੇਅੰਤ ਸਿੰਘ ਦੇ ਹੱਤਿਆਰਿਆਂ ਨੂੰ ਮਾਫ਼ ਕਰਨ ਲਈ ਕਿਹਾ ਸੀ
ਲੁਧਿਆਣਾ : ਲੋਕ ਸਭਾ ਸੀਟ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਤੇ ਰਾਹੁਲ ਗਾਂਧੀ ’ਤੇ ਵੱਡਾ…
ਅਰੂਸਾ ਦੇ ਮੁੱਦੇ ਤੋਂ ਸਿਆਸਤ ਗਰਮਾਈ
ਪੰਜਾਬ ਦੀ ਰਾਜਨੀਤੀ ਪ੍ਰਮੁੱਖ ਮੁੱਦਿਆਂ ਨੂੰ ਛੱਡ ਕੇ ਕਾਂਗਰਸ ਨਾਲੋਂ ਅਲੱਗ ਹੋਣ ਦਾ ਐਲਾਨ ਕਰ ਚੁੱਕੇ ਸਾਬਕਾ ਮੁੱਖ ਮੰਤਰੀ ਕੈਪਟਨ…
ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਆਉਣ ’ਤੇ ਨੀਲਾ ਕਾਰਡ ਧਾਰਕ ਘਰ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਗਰਾਂਟ ਦੇਣ ਦਾ ਐਲਾਨ
ਚੰਡੀਗੜ੍ਹ, 3 ਅਗਸਤ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ…