ਸੁਨਾਮ , ਅੱਜ ਸਵੇਰੇ ਪਿੰਡ ਖਡਿਆਲ ਅਤੇ ਚੱਠੇ ਨਨਹੇੜਾ ਵਿਚਕਾਰ ਨਹਿਰ ਟੁੱਟਣ ਕਾਰਨ ਸੈਂਕੜੇ ਏਕੜ ਫਸਲ ਪਾਣੀ ਦੀ ਮਾਰ ਹੇਠ ਆ ਗਈ ਹੈ। ਸਵੇਰੇ ਕਰੀਬ ਛੇ ਵਜੇ ਸੁਨਾਮ ਬਰਾਂਚ (ਨੀਲੋਵਾਲ ਨਹਿਰ) ਵਿਚ ਪਾੜ ਪੈ ਗਿਆ, ਜਿਸ ਕਾਰਨ ਖਡਿਆਲ ਅਤੇ ਚੱਠੇ ਨਨਹੇੜਾ ਦਿਆਂ ਪਿੰਡਾਂ ਦੀ ਜ਼ਮੀਨ ਪਾਣੀ ਦੀ ਮਾਰ ਹੇਠ ਆ ਗਈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪਹਿਲਾਂ ਪਾੜ ਛੋਟਾ ਜਿਹਾ ਸੀ ਪਰ ਹੁਣ ਵੱਧ ਕੇ ਕਰੀਬ 20 ਫੁੱਟ ਤੱਕ ਹੋ ਗਿਆ ਹੈ, ਜਿਸ ਨੂੰ ਸਥਾਨਕ ਲੋਕ ਪੂਰਨ ਦੀ ਕੋਸ਼ਿਸ਼ ਕਰ ਰਹੇ। ਇਸ ਦੌਰਾਨ ਨਹਿਰੀ ਵਿਭਾਗ ਹਰਕਤ ਵਿਚ ਆ ਗਿਆ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾੜ ਪੂਰਨ ਲਈ ਯਤਨਸ਼ੀਲ ਹੋ ਗਿਆ। ਨਹਿਰੀ ਵਿਭਾਗ ਦੇ ਐੱਸਡੀਓ ਗੁਰਜੀਤ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਮਿੱਟੀ ਦੇ ਗੱਟਿਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਾੜ ਪੂਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ, ਜੋ ਅੱਜ ਸ਼ਾਮ ਤੱਕ ਮੁਕੰਮਲ ਕਰ ਲਿਆ ਜਾਵੇਗਾ।
Related Posts
ਅਧਿਆਪਕ ਭਰਤੀ ਪ੍ਰੀਖਿਆ ਦੇ ਐਡਮਿਟ ਕਾਰਡ ’ਤੇ ਛਪੀ ਸੰਨੀ ਲਿਓਨ ਦੀ ਤਸਵੀਰ, ਪੈ ਗਿਆ ਪੁਆੜਾ
ਸ਼ਿਵਮੋਗਾ- ਕਰਨਾਟਕ ’ਚ ਅਧਿਆਪਕ ਯੋਗਤਾ ਪ੍ਰੀਖਿਆ (TET-2022) ਨੂੰ ਲੈ ਕੇ ਇਕ ਬੇਹੱਦ ਅਜੀਬ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 6 ਨਵੰਬਰ…
ਗਣਤੰਤਰ ਦਿਵਸ ’ਤੇ ਦਿੱਲੀ ਸਮੇਤ ਕਈ ਸੂਬਿਆਂ ’ਚ ਅੱਤਵਾਦੀ ਹਮਲੇ ਦਾ ਅਲਰਟ, ISIS ਰਚ ਰਿਹਾ ਭਾਰਤ ’ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼
ਨਵੀਂ ਦਿੱਲੀ, ਗਣਤੰਤਰ ਦਿਵਸ ’ਤੇ ਦਿੱਲੀ ਅਤੇ ਪੰਜਾਬ ਸਮੇਤ ਦੇਸ਼ ਦੇ ਕਈ ਸ਼ਹਿਰਾਂ ’ਚ ਵੱਡਾ ਅੱਤਵਾਦੀ ਹਮਲਾ ਹੋ ਸਕਦਾ ਹੈ।…
ਮੁਕਤਸਰ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀਆਂ ਅਲੱਗ-ਅਲੱਗ ਮੀਟਿੰਗਾਂ ਕੀਤੀਆਂ ਗਈਆਂ
ਮੁਕਤਸਰ , ਅੱਜ ਮੁਕਤਸਰ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀਆਂ ਅਲੱਗ – ਅਲੱਗ ਮੀਟਿੰਗਾਂ ਸੂਬੇ ਦੇ ਜਨਰਲ ਸਕੱਤਰ ਦਿਆਲ ਸੋਢੀ…