ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਭਰ ’ਚ ਡਾਕਟਰ ਹੜਤਾਲ ’ਤੇ, ਓਪੀਡੀ ਸੇਵਾਵਾਂ ਠੱਪ

ਪਟਿਆਲਾ, ਕੋਲਕਾਤਾ ਘਟਨਾ ਖ਼ਿਲਾਫ਼ ਪੰਜਾਬ ਸਿਵਲ ਮੈਡੀਕਲ ਸਰਵਿਸ (ਪੀਸੀਐੱਮਐੱਸ) ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਕਾਰਨ ਪੰਜਾਬ ਭਰ ਦੀਆਂ 829 ਆਮ ਆਦਮੀ ਕਲੀਨਿਕਾਂ (ਏਏਸੀ) ਅਤੇ ਲਗਪਗ 550 ਪੇਂਡੂ ਮੈਡੀਕਲ ਡਿਸਪੈਂਸਰੀਆਂ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਠੱਪ ਹੋ ਗਈਆਂ ਹਨ। ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਠੱਪ ਕਰਕੇ ਨਰਸਿੰਗ ਐਸੋਸੀਏਸ਼ਨ ਵੀ ਇਸ ਹੜਤਾਲ ਵਿੱਚ ਸ਼ਾਮਲ ਹੋ ਗਈ ਹੈ। ਡਾਕਟਰ ਮੈਡੀਕਲ ਸੰਸਥਾਵਾਂ ਅਤੇ ਕਲੀਨਿਕਾਂ ਵਿੱਚ ਢਿੱਲੇ ਸੁਰੱਖਿਆ ਪ੍ਰਬੰਧਾਂ ਦਾ ਵਿਰੋਧ ਕਰ ਰਹੇ ਹਨ। ਐਸੋਸੀਏਸ਼ਨ ਦੇ ਪ੍ਰਧਾਨ ਅਖਿਲ ਸਰੀਨ ਨੇ ਕਿਹਾ ਕਿ ਦੇਸ਼ ਅਤੇ ਰਾਜ ਭਰ ਵਿੱਚ ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਅਤੇ ਇਨ੍ਹਾਂ ਨੂੰ ਹੇਠਾਂ ਲਿਆਉਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।

Leave a Reply

Your email address will not be published. Required fields are marked *