ਨਵੀਂ ਦਿੱਲੀ, ਭਾਰਤੀ ਚੋਣ ਕਮਿਸ਼ਨ ਅੱਜ ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾਵਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਤਿੰਨ ਪੜਾਵਾਂ 18, 25 ਸਤੰਬਰ ਤੇ ਪਹਿਲੀ ਅਕਤੂਬਰ ਨੂੰ ਵੋਟਾਂ ਪੈਣਗੀਆਂ। ਹਰਿਆਣਾ ਵਿਧਾਨ ਸਭਾ ਲਈ ਵੋਟਾਂ ਪਹਿਲੀ ਅਕਤੂਬਰ ਨੂੰ ਪੈਣਗੀਆਂ ਤੇ ਦੋਵਾਂ ਰਾਜਾਂ ਦੀਆਂ ਚੋਣਾਂ ਦੇ ਨਤੀਜੇ 4 ਅਕਤੂਬਰ ਨੂੰ ਅਲਾਨੇ ਜਾਣਗੇ। ਜੰਮੂ ਕਸ਼ਮੀਰ ਵਿੱਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਕਸ਼ਮੀਰ ਵਿੱਚ 47 ਤੇ ਜੰਮੂ ਖੇਤਰ ਵਿੱਚ 43 ਹਲਕੇ ਹਨ।ਇਸ ਤੋਂ ਪਹਿਲਾਂ ਸਾਲ 2014 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਹਰਿਆਣਾ ਵਿਧਾਨ ਸਭਾਵਾਂ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਦੀ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਯੋਜਨਾ ਸੀ। ਇਹ ਸਮਾਂ ਸੀਮਾ ਸੁਪਰੀਮ ਕੋਰਟ ਨੇ ਤੈਅ ਕੀਤੀ ਹੈ।ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 90 ਵਿਧਾਨ ਸਭਾ ਹਲਕਿਆਂ ਵਿੱਚ 87.09 ਲੱਖ ਵੋਟਰ ਹਨ ਤੇ ਇਨ੍ਹਾਂ ਵਿੱਚ 42.6 ਲੱਖ ਮਹਿਲਾ ਵੋਟਰ ਹਨ। ਹਰਿਆਣਾ ’ਚ ਵੀ 90 ਵਿਧਾਨ ਸਭਾ ਹਲਕੇ ਹਨ ਤੇ ਇਥੇ 2 ਕਰੋੜ ਤੋਂ ਵੱਧ ਵੋਟਰ ਹਨ।
Related Posts
ਸੁਪਰੀਮ ਕੋਰਟ ਨੇ ਨੀਟ-ਯੂ. ਜੀ. ਨੂੰ ਟਾਲਣ ਤੋਂ ਕੀਤੀ ਨਾਂਹ, 12 ਸਤੰਬਰ ਨੂੰ ਹੋਣੀ ਹੈ ਪ੍ਰੀਖਿਆ
ਨਵੀਂ ਦਿੱਲੀ, 7 ਸਤੰਬਰ (ਬਿਊਰੋ)– ਸੁਪਰੀਮ ਕੋਰਟ ਨੇ ਰਾਸ਼ਟਰੀ ਯੋਗਤਾ ਸਹਿ-ਦਾਖਲਾ ਪ੍ਰੀਖਿਆ (ਨੀਟ-ਯੂ. ਜੀ.) ਨੂੰ ਟਾਲਣ ਤੋਂ ਨਾਂਹ ਕਰਦੇ ਹੋਏ ਸੋਮਵਾਰ…
ਦਿੱਲੀ: ਸਤੇਂਦਰ ਜੈਨ ਨੂੰ ਝਟਕਾ, ਮਨੀ ਲਾਂਡਰਿੰਗ ਮਾਮਲੇ ’ਚ ਅਦਾਲਤ ਦੇ ਜਮਾਨਤ ਦੇਣ ਤੋਂ ਕੀਤਾ ਇਨਕਾਰ
ਨਵੀਂ ਦਿੱਲੀ– ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਸਤੇਂਦਰ ਜੈਨ ਅਤੇ ਦੋ ਹੋਰਾਂ ਨੂੰ…
ਫ਼ਿਰੌਤੀ ਦੀ ਮੰਗ ਮਾਮਲੇ ‘ਚ 2 ਹਵਾਲਾਤੀਆਂ ਨੂੰ ਨਾਮਜ਼ਦ ਕੀਤਾ
ਫ਼ਰੀਦਕੋਟ, 22 ਅਗਸਤ – ਸੈਂਟਰਲ ਮਾਡਰਨ ਜੇਲ੍ਹ ਵਿਚੋ ਦੋ ਹਵਾਲਾਤੀਆਂ ਨੇ ਮੋਬਾਈਲ’ਤੇ ਫ਼ੋਨ ਕਰ ਕੇ ਆਪਣੇ ਸਾਥੀਆਂ ਦੇ ਪਰਿਵਾਰਾਂ ਨੂੰ…