ਮਾਨਸਾ- ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂਮੂਸੇ ਦੇ ਕਤਲ ਕੇਸ ਦੀ ਸੁਣਵਾਈ ਮਾਨਸਾ ਦੀ ਅਦਾਲਤ ‘ਚ ਹੋਈ। ਇੱਥੇ ਇੱਕ ਚਸ਼ਮਦੀਦ ਗਵਾਹ ਵੀ ਪੇਸ਼ ਹੋਇਆ ਤੇ ਆਪਣੇ ਬਿਆਨ ਦਰਜ ਕਰਵਾਏ। ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 30 ਅਗਸਤ 2024 ਤੈਅ ਕੀਤੀ ਹੈ। ਉਸ ਦਿਨ ਗਵਾਹਾਂ ਤੇ ਮੁਲਜ਼ਮਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ 10 ਦੋਸ਼ੀਆਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ੀ ਹੋਈ। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਅਗਲੀ ਤਾਰੀਖ 30 ਅਗਸਤ ਤੈਅ ਕੀਤੀ ਹੈ।ਉਨ੍ਹਾਂ ਨੇ ਦੱਸਿਆ ਕਿ ਅੱਜ ਸਿੱਧੂ ਮੂਸੇਵਾਲਾ ਦੇ ਕਤਲ ਦੀ ਘਟਨਾ ਸਮੇਂ ਕਾਰ ‘ਚ ਮੌਜੂਦ ਇੱਕ ਚਸ਼ਮਦੀਦ ਗਵਾਹ ਨੇ ਅਦਾਲਤ ‘ਚ ਆਪਣੇ ਬਿਆਨ ਦਰਜ ਕਰਵਾਏ ਹਨ। ਅਦਾਲਤ ‘ਚ ਇਸ ਕਤਲ ਕਾਂਡ ‘ਚ ਨਾਮਜ਼ਦ ਦੋਸ਼ੀ ਲਾਰੈਂਸ ਬਿਸ਼ਨੋਈ ਸਮੇਤ 10 ਦੋਸ਼ੀਆਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ।