ਪਟਿਆਲਾ : ਪਿੰਡ ਰਿਵਾਸ ਬ੍ਰਾਹਮਣਾ ਵਿਖੇ ਫਾਰਮ ਤੋਂ ਸੂਰ ਚੋਰੀ ਕਰਨ ਦੇ ਇਰਾਦੇ ਨਾਲ ਫਾਰਮ ਮਾਲਕ ਦਾ ਕਤਲ ਕਰਕੇ ਉਸ ਦੀ ਲਾਸ਼ ਭਾਖੜਾ ਨਹਿਰ ’ਚ ਸੁੱਟ ਦਿੱਤੀ ਗਈ। ਇਸ ਮਾਮਲੇ ’ਚ ਪੁਲਿਸ ਨੇ ਪਿਓ ਪੁੱਤ ਸਮੇਤ ਤਿੰਨ ਨੂੰ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਡਾ. ਨਾਨਕ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਿਵਾਸ ਬ੍ਰਾਹਮਣੇ ਵਿਖੇ ਸੂਰ ਫਾਰਮ ਦੇ ਮਾਲਕ ਕੇਸਰ ਸਿੰਘ ਦੇ ਲਾਪਤਾ ਹੋਣ ਬਾਰੇ ਥਾਣਾ ਪਸਿਆਣਾ ਵਿਖੇ ਸੂਚਨਾ ਦਿੱਤੀ ਗਈ ਸੀ। ਥਾਣਾ ਮੁਖੀ ਕਰਨਬੀਰ ਸਿੰਘ ਸੰਧੂ ਵਲੋਂ ਕੀਤੀ ਗਈ ਜਾਂਚ ’ਚ ਵੱਡੇ ਖੁਲਾਸੇ ਹੋਏ ਹਨ। ਪੁਲਿਸ ਟੀਮ ਨੇ ਪ੍ਰਮੋਦ ਕੁਮਾਰ ਉਰਫ ਧੀਰਾ, ਇਸ ਦਾ ਲੜਕਾ ਹੀਰਾ ਲਾਲ ਵਾਸੀ ਧੀਰੂ ਨਗਰ ਪਟਿਆਲਾ ਤੇ ਧੀਰੇ ਦਾ ਭਾਣਜਾ ਰਾਹੁਲ ਉਰਫ ਗੰਜਾ ਵਾਸੀ ਰਣਜੀਤ ਨਗਰ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਹੈ।
Related Posts
ਦਿੱਲੀ ਤੋਂ ਬਾਅਦ ਭੋਪਾਲ ’ਚ ਡਰੱਗਜ਼ ਦੀ ਵੱਡੀ ਬਰਾਮਦਗੀ, 907 ਕਿੱਲੋ ਐੱਮਡੀ ਜ਼ਬਤ, ਦੋ ਗ੍ਰਿਫ਼ਤਾਰ
ਭੋਪਾਲ : ਦਿੱਲੀ ਵਿਚ ਲੰਘੀ ਦੋ ਅਕਤੂਬਰ ਨੂੰ ਲਗਪਗ ਪੰਜ ਹਜ਼ਾਰ ਕਰੋੜ ਦੇ ਨਸ਼ੀਲੇ ਪਦਾਰਥ ਫੜੇ ਜਾਣ ਤੋਂ ਬਾਅਦ ਐਤਵਾਰ…
ਉੱਤਰ ਪ੍ਰਦੇਸ਼ : 2 ਬੱਸਾਂ ਦੀ ਟੱਕਰ ‘ਚ 8 ਯਾਤਰੀਆਂ ਦੀ ਮੌਤ, 20 ਜ਼ਖ਼ਮੀ
ਬਾਰਾਬੰਕੀ- ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਦੇ ਹੈਦਰਗੜ੍ਹ ਖੇਤਰ ‘ਚ ਪੂਰਵਾਂਚਲ ਐਕਸਪ੍ਰੈੱਸਵੇਅ ‘ਤੇ ਸੋਮਵਾਰ ਸਵੇਰੇ ਸੜਕ ਕਿਨਾਰੇ ਖੜ੍ਹੀ ਇਕ ਇਕ ਡਬਲ…
ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਨੇ ਦਿੱਤੀ z+ ਸਿਕਿਓਰਿਟੀ
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਕੇਂਦਰ ਸਰਕਾਰ ਵੱਲੋਂ ਜੈਡ ਪਲੱਸ ਸੁਰੱਖਿਆ ਦਿੱਤੀ ਗਈ…