ਨਵੀਂ ਦਿੱਲੀ, ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਜੋ ਪੈਰਿਸ ਓਲੰਪਿਕ ਵਿੱਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਪਹੁੰਚਣ ਦੇ ਬਾਵਜੂਦ ਭਾਰ ਜ਼ਿਆਦਾ ਹੋਣ ਕਾਰਨ ਤਮਗਾ ਨਹੀਂ ਜਿੱਤ ਸਕੀ, ਦਾ ਅੱਜ ਇਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਨੇਸ਼ ਦੀ ਆਮਦ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੈਰਿਸ ਓਲੰਪਿਕ ‘ਚ ਫਾਈਨਲ ਤੋਂ ਪਹਿਲਾਂ ਕੀਤੇ ਵਜ਼ਨ ‘ਚ ਉਸ ਦਾ ਵਜ਼ਨ 100 ਗ੍ਰਾਮ ਜ਼ਿਆਦਾ ਨਿਕਲਿਆ ਸੀ, ਜਿਸ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ। ਵਿਨੇਸ਼ ਨੇ ਖੇਡ ਆਰਬਿਟਰੇਸ਼ਨ ਨੂੰ ਸਾਂਝੇ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਉਹ ਪੈਰਿਸ ‘ਚ ਹੀ ਰੁਕੀ ਸੀ। ਖੇਡ ਅਦਾਲਤ ਨੇ ਉਸ ਦੀ ਅਪੀਲ ਰੱਦ ਕਰ ਦਿੱਤੀ ਸੀ। ਲੰਡਨ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਨਿਸ਼ਾਨੇਬਾਜ਼ ਅਤੇ ਪੈਰਿਸ ਓਲੰਪਿਕ ‘ਚ ਭਾਰਤੀ ਦਲ ਦੇ ਨੇਤਾ ਗਗਨ ਨਾਰੰਗ ਨੇ ਵਿਨੇਸ਼ ਨੂੰ ਚੈਂਪੀਅਨ ਕਿਹਾ। ਦੋਵੇਂ ਇੱਕੋ ਜਹਾਜ਼ ਰਾਹੀਂ ਦਿੱਲੀ ਪੁੱਜੇ ਸਨ। ਵਿਨੇਸ਼ ਦਾ ਸੁਆਗਤ ਕਰਨ ਵਾਲਿਆਂ ਵਿੱਚ ਬਜਰੰਗ ਪੁਨੀਆ, ਸਾਕਸ਼ੀ ਮਲਿਕ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਾਰਿਆਂ ਨੇ ਉਸ ਦਾ ਜੇਤੂ ਭਲਵਾਨ ਵਾਂਗ ਸੁਆਗਤ ਕੀਤਾ।
Related Posts
ICC Women’s T20 World Cup 2024 ਦੇ ਵਾਰਮਅਪ ਮੈਚਾਂ ਦਾ ਸ਼ਡਿਊਲ ਜਾਰੀ, ਭਾਰਤੀ ਮਹਿਲਾ ਟੀਮ ਦਾ ਇਨ੍ਹਾਂ 2 ਦੇਸ਼ਾਂ ਨਾਲ ਹੋਵੇਗਾ ਟਕਰਾਅ
ਨਵੀਂ ਦਿੱਲੀ : ICC Women’s T20 World Cup 2024 Warm Up Matches Fixtures : ਆਈਸੀਸੀ ਨੇ ਮੰਗਲਵਾਰ ਨੂੰ ਮਹਿਲਾ ਟੀ-20…
ਜਲੰਧਰ ਪਹੁੰਚੇ ਹਾਕੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ
ਜਲੰਧਰ, 11 ਅਗਸਤ (ਦਲਜੀਤ ਸਿੰਘ)- ਟੋਕੀਓ ਓਲੰਪਿਕ ’ਚ ਪੁਰਸ਼ ਹਾਕੀ ਦੀ ਖੇਡ ’ਚ ਕਾਂਸੀ ਤਮਗ਼ਾ ਜਿੱਤਣ ਵਾਲੀ ਟੀਮ ਦੇ ਜਲੰਧਰ…
ਭਾਰਤ ਦੇ ਸਾਊਥ ਅਫਰੀਕਾ ਦੌਰੇ ‘ਤੇ BCCI ਦਾ ਅਹਿਮ ਫੈਸਲਾ, ਟੀ20 ਸੀਰੀਜ਼ ਹੋਈ ਮੁਲਤਵੀਂ
ਕੋਲਕਾਤਾ, 4 ਦਸੰਬਰ (ਬਿਊਰੋ)- ਭਾਰਤੀ ਕ੍ਰਿਕਟ ਟੀਮ ਇਸ ਮਹੀਨੇ ਨਿਊਜ਼ੀਲੈਂਡ ਸੀਰੀਜ਼ ਤੋਂ ਬਾਅਦ ਦੱਖਣੀ ਅਫਰੀਕਾ ਦਾ ਦੌਰਾ ਕਰਨ ਵਾਲੀ ਹੈ।…