ਜੈਪੁਰ, ਰਾਜਸਥਾਨ ਦੇ ਉਦੈਪੁਰ ਵਿਚ ਸਰਕਾਰੀ ਸਕੂਲ ਵਿਚ 10ਵੀਂ ਦੇ ਵਿਦਿਆਰਥੀ ਵਲੋਂ ਆਪਣੇ ਸਹਿਪਾਠੀ ਨੂੰ ਚਾਕੂ ਮਾਰਨ ਤੋਂ ਬਾਅਦ ਪੈਦਾ ਹੋਏ ਫਿਰਕੂ ਤਣਾਅ ਕਾਰਨ ਜ਼ਿਲ੍ਹੇ ਦੇ ਕਈ ਇਲਾਕਿਆਂ ਵਿਚ ਸ਼ੁੱਕਰਵਾਰ ਰਾਤ ਤੋਂ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ। ਉਦੈਪੁਰ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਹਮਲੇ ‘ਚ ਜ਼ਖਮੀ ਵਿਦਿਆਰਥੀ ਦਾ ਜ਼ਿਲ੍ਹਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਅਤੇ ਮੁਲਜ਼ਮ ਵਿਦਿਆਰਥੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦੋਵੇਂ ਵਿਦਿਆਰਥੀ ਨਾਬਾਲਗ ਹਨ। ਚਾਕੂਬਾਜ਼ੀ ਤੋਂ ਬਾਅਦ ਫਿਰਕੂ ਹਿੰਸਾਂ ਦੌਰਾਨ ਕਾਰਾਂ ਫੂਕ ਦਿੱਤੀਆਂ ਗਈਆਂ ਤੇ ਪਥਰਾਅ ਕੀਤਾ ਗਿਆ।
Related Posts
ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੋਰੋਨਾ ਮਾਮਲੇ ਆਏ, 219 ਮੌਤਾਂ
ਨਵੀਂ ਦਿੱਲੀ,13 ਸਤੰਬਰ (ਦਲਜੀਤ ਸਿੰਘ)- ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 27,254 ਨਵੇਂ ਕੋਰੋਨਾ ਮਾਮਲੇ ਆਏ ਅਤੇ 37,687 ਠੀਕ ਹੋਏ…
Palak Mucchal ਨੇ 3000 ਬੱਚਿਆਂ ਦੀ ਹਾਰਟ ਸਰਜਰੀ ਕਰਵਾ ਕੇ ਦਿੱਤੀ ਨਵੀਂ ਜ਼ਿੰਦਗੀ, ਵੇਟਿੰਗ ਲਿਸਟ ‘ਚ ਅਜੇ ਵੀ 413 ਬੱਚੇ
ਨਵੀਂ ਦਿੱਲੀ : ਅਦਾਕਾਰੀ ਤੋਂ ਇਲਾਵਾ ਮਨੋਰੰਜਨ ਜਗਤ ਦੇ ਕਈ ਸਿਤਾਰੇ ਸਮਾਜਿਕ ਕੰਮਾਂ ‘ਚ ਵੀ ਦਿਲਚਸਪੀ ਲੈਂਦੇ ਹਨ। ਇਨ੍ਹਾਂ ‘ਚ…
ਰੂਪਨਗਰ ਵਿਖੇ ਭਾਖ਼ੜਾ ਨਹਿਰ ’ਚ ਡਿੱਗੀ ਕਾਰ, ਬੱਚੇ ਸਣੇ 5 ਲੋਕਾਂ ਦੀ ਮੌਤ
ਪਨਗਰ/ਰੋਪੜ, 18 ਅਪ੍ਰੈਲ (ਬਿਊਰੋ)- ਰੂਪਨਗਰ ਵਿਖੇ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਰੂਪਨਗਰ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ…