CM ਮਾਨ ਦਾ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਕੀਤਾ ਐਲਾਨ

ਬਰਨਾਲਾ : ਰੱਖੜੀ ਦੇ ਤਿਉਹਾਰ (Raksha Bandhan Festival) ਮੌਕੇ ਪੰਜਾਬ ਦੀਆਂ ਮਹਿਲਾਵਾਂ (Punjab Women) ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਆਂਗਣਵਾੜੀ ਵਰਕਰਾਂ (Anganwadi Workers) ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।

ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਦਿਸਹੱਦੇ ਕਾਇਮ ਹੋਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।

Leave a Reply

Your email address will not be published. Required fields are marked *