ਕੋਲਕਾਤਾ, ਪੱਛਮੀ ਬੰਗਾਲ ਸਰਕਾਰ ਨੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਕਾਇਮ ਕੀਤੀ ਹੈ। ਹਾਲ ਹੀ ਵਿੱਚ ਇਸੇ ਹਸਪਤਾਲ ਵਿੱਚ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਦੀ ਲਾਸ਼ ਮਿਲੀ ਸੀ। ਚਾਰ ਮੈਂਬਰੀ ਐੱਸਆਈਟੀ ਦੀ ਅਗਵਾਈ ਸਵਾਮੀ ਵਿਵੇਕਾਨੰਦ ਰਾਜ ਪੁਲੀਸ ਅਕੈਡਮੀ ਦੇ ਇੰਸਪੈਕਟਰ ਜਨਰਲ (ਆਈਜੀ) ਡਾਕਟਰ ਪ੍ਰਣਬ ਕੁਮਾਰ ਕਰਨਗੇ। ਪੱਛਮੀ ਬੰਗਾਲ ਦੇ ਗ੍ਰਹਿ ਵਿਭਾਗ ਵੱਲੋਂ 16 ਅਗਸਤ ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਐੱਸਆਈਟੀ ਨੂੰ ਸਰਕਾਰੀ ਵਿਭਾਗਾਂ ਅਤੇ ਨਿੱਜੀ ਏਜੰਸੀਆਂ ਤੋਂ ਜਾਂਚ ਲਈ ਕੋਈ ਵੀ ਲੋੜੀਂਦਾ ਦਸਤਾਵੇਜ ਲੈਣ ਦੀ ਖੁੱਲ੍ਹ ਹੋਵੇਗੀ।
Related Posts
ਬਾਜਵਾ, ਸੋਢੀ, ਰਾਣਾ ਕੇ.ਪੀ. ਸਿੰਘ ਤੇ ਕੈਪਟਨ ਵਿਚਕਾਰ ਮੁਲਾਕਾਤ
ਪਟਿਆਲਾ, 17 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵਿਖੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ,…
ਉਤਰਾਖੰਡ : ਮੋਹਲੇਧਾਰ ਮੀਂਹ ਕਾਰਨ ਮੌਤਾਂ ਦੀ ਗਿਣਤੀ ਵਧੀ, ਹੈਲੀਕਾਪਟਰ ਰਾਹੀਂ ਬਚਾਅ ਕਾਰਜ ਜਾਰੀ
ਦੇਹਰਾਦੂਨ,19 ਅਕਤੂਬਰ (ਦਲਜੀਤ ਸਿੰਘ)- ਉਤਰਾਖੰਡ ਦੇ ਵੱਖ-ਵੱਖ ਹਿੱਸਿਆਂ, ਖਾਸ ਤੌਰ ਤੋਂ ਕੁਮਾਊਂ ਖੇਤਰ ’ਚ ਮੋਹਲੇਧਾਰ ਮੀਂਹ ਕਾਰਨ ਮੰਗਲਵਾਰ ਨੂੰ 11…
ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ, ਦਿੱਤਾ ਆਪਣਾ-ਆਪਣਾ ਸਪਸ਼ਟੀਕਰਨ
ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ…