ਚੰਡੀਗੜ੍ਹ : ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ । ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ। ਪ੍ਰਦਰਸ਼ਨੀ ਵਿੱਚ 65 ਪ੍ਰਤਿਭਾਸ਼ਾਲੀ ਫੋਟੋਗ੍ਰਾਫ਼ਰਾਂ ਦੁਆਰਾ 150 ਫੋਟੋਆਂ ਪੇਸ਼ ਕੀਤੀਆਂ ਗਈਆਂ ਹਨ, ਜੋ ਉਨਾਂ ਦੀ ਰਚਨਾਤਮਕ ਦ੍ਰਿਸ਼ਟੀ ਅਤੇ ਹੁਨਰ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਫੋਟੋਗ੍ਰਾਫਰਾਂ ਨਾਲ ਰੂਬਰੂ ਹੋਏ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਸਾਰੇ ਫੋਟੋਗ੍ਰਾਫਰਾਂ ਨੂੰ ਵਧਾਈ ਦਿੱਤੀ ਅਤੇ ਇਸ ਕਲਾ ਵਿਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।
Related Posts
ਜਲੰਧਰ ਵਿਖੇ ਪਿੰਡ ਧੀਣਾ ’ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ, ਕਈ ਬੱਚੇ ਜ਼ਖ਼ਮੀ
ਜਲੰਧਰ ਛਾਉਣੀ- ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਧੀਣਾ ’ਚ ਇਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।…
ਕਿਸਾਨਾਂ ਨੇ ਲਾਇਆ ਉੱਤਰੀ ਬਾਈਪਾਸ ਪਟਿਆਲਾ ਦੇ ਨਿਰਮਾਣ ਵਾਸਤੇ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨ ਦਾ ਦੋਸ਼, ਸੰਘਰਸ਼ ਦੀ ਚਿਤਾਵਨੀ
ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦੇ 24 ਪਿੰਡਾਂ ਦੇ 400 ਤੋਂ ਵੱਧ ਕਿਸਾਨਾਂ ਨੇ ਉਨ੍ਹਾਂ ਦੀ 300 ਏਕੜ ਤੋਂ ਵੱਧ ਜ਼ਮੀਨ…
ਬੀ ਜੇ ਪੀ ਦਾ ਮਾਸਟਰ ਸਟਰੋਕ : ਕਬਾਇਲੀ ਇਸਤਰੀ ਰਾਸ਼ਟਰਪਤੀ ਦੀ ਉਮੀਦਵਾਰ
ਭਾਰਤੀ ਜਨਤਾ ਪਾਰਟੀ ਨੇ ਐਨ ਡੀ ਏ ਦਾ ਸਾਂਝਾ ਉਮੀਦਵਾਰ ਝਾਰਖੰਡ ਦੀ ਸਾਬਕਾ ਰਾਜਪਾਲ ਉਡੀਸ਼ਾ ਦੀ ਜ਼ਮੀਨੀ ਪੱਧਰ ਦੀ ਕਬਾਇਲੀ…