ਰਈਆ : ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿਚ ਪੰਜਾਬ ਦੇ ਮਸਲਿਆਂ ’ਤੇ ਮੂਕ ਦਰਸ਼ਕ ਬਣੇ ਰਹੇ। ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆ ਸੰਸਦ ਦੇ ਇਤਿਹਾਸ ‘ਚ ਪਹਿਲੀ ਵਾਰ ਸਤਿਕਾਰ ਵਜੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
Related Posts
ਇਸ ਹਫ਼ਤੇ 45 ਡਿਗਰੀ ਤਕ ਪੁੱਜੇਗਾ ਤਾਪਮਾਨ, ਮੌਸਮ ਵਿਭਾਗ ਦਾ ਅਗਲੇ 5 ਦਿਨਾਂ ਤਕ ਆਰੇਂਜ ਅਲਰਟ
ਜਲੰਧਰ : ਪਿਛਲੇ ਦਿਨੀਂ ਪਏ ਮੀਂਹ ਕਾਰਨ ਗਰਮੀ ਤੋਂ ਕੁਝ ਰਾਹਤ ਮਿਲਣ ਤੋਂ ਬਾਅਦ ਹੁਣ ਤਾਪਮਾਨ ਇਕ ਵਾਰ ਫਿਰ ਤੇਜ਼ੀ…
ਜੀ-20 ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਕੀਤੀ ਮੁਲਾਕਾਤ
ਬਾਲੀ, 15 ਨਵੰਬਰ- ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨਾਲ ਜੀ-20 ਸਿਖਰ ਸੰਮੇਲਨ ਦੇ ਦੌਰਾਨ ਮੁਲਾਕਾਤ ਕੀਤੀ। ਦੱਸ…
ਪੰਜਾਬ ਸਰਕਾਰ ਨੇ ਪੈਨਸ਼ਨਰਜ਼ ਸੰਬੰਧੀ ਮੈਡੀਕਲ ਭੱਤੇ ਦਾ ਪੱਤਰ ਕੀਤਾ ਜਾਰੀ
ਚੰਡੀਗੜ੍ਹ, 9 ਨਵੰਬਰ (ਬਿਊਰੋ)- ਪੰਜਾਬ ਸਰਕਾਰ ਨੇ ਛੇਵੇਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਮੱਦੇਨਜ਼ਰ ਪੈਨਸ਼ਨਰਾਂ ਸੰਬੰਧੀ ਮੈਡੀਕਲ ਭੱਤਾ ਜੋ ਸਰਕਾਰ ਵਲੋਂ 500 ਰੁਪਏ ਤੋਂ…