ਨਵੀਂ ਦਿੱਲੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਯੂਕਰੇਨ ਵਿੱਚ ਚੱਲ ਰਹੇ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਨ ਲਈ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਪਹਿਲਾਂ ਕੀਤੀ ਗੱਲਬਾਤ ਨੂੰ ਅੱਗੇ ਵਧਾਉਣ ਦੇ ਮੌਕੇ ਦੀ ਉਡੀਕ ਕਰ ਰਹੇ ਹਨ। ਪੋਲੈਂਡ ਅਤੇ ਯੂਕਰੇਨ ਦੇ ਅਧਿਕਾਰਤ ਦੌਰੇ ‘ਤੇ ਰਵਾਨਾ ਹੋਣ ਤੋਂ ਪਹਿਲਾਂ ਜਾਰੀ ਬਿਆਨ ‘ਚ ਪ੍ਰਧਾਨ ਮੰਤਰੀ ਨੇ ਜੰਗ ਪ੍ਰਭਾਵਿਤ ਖੇਤਰ ‘ਚ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ਦੀ ਉਮੀਦ ਵੀ ਪ੍ਰਗਟਾਈ। ਸ੍ਰੀ ਮੋਦੀ ਰਾਸ਼ਟਰਪਤੀ ਜ਼ੇਲੈਂਸਕੀ ਦੇ ਸੱਦੇ ‘ਤੇ ਯੂਕਰੇਨ ਦਾ ਦੌਰਾ ਕਰ ਰਹੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਯੂਕਰੇਨ ਦਾ ਪਹਿਲਾ ਦੌਰਾ ਹੈ।
Related Posts
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਭਵਨ ਪਹੁੰਚੀ
ਨਵੀਂ ਦਿੱਲੀ, 1 ਫਰਵਰੀ (ਬਿਊਰੋ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਕੋਰੋਨਾ ਵਾਇਰਸ ਦੀ ਗੰਭੀਰ ਸਥਿਤੀ ਦੇ ਵਿਚਕਾਰ ਵਿੱਤੀ ਸਾਲ 2022-23 ਲਈ…
ਸੈਸ਼ਨ ਤੋਂ ਪਹਿਲਾਂ ਰਣਨੀਤੀ ਤਿਆਰ ਕਰਨ ਲਈ ਵਿਰੋਧੀ ਧਿਰ ਦੀ ਬੈਠਕ
ਨਵੀਂ ਦਿੱਲੀ,11 ਅਗਸਤ – ਰਾਜ ਸਭਾ ਅਤੇ ਲੋਕ ਸਭਾ ਦੇ ਵਿਰੋਧੀ ਪਾਰਟੀਆਂ ਦੇ ਲੀਡਰਾਂ ਦੀ ਇਕ ਮੀਟਿੰਗ ਸੰਸਦ ਵਿਚ ਚੱਲ…
ਸਿਰਸਾ: ਐੱਸਕੇਐੱਮ ਦੇ ਸੱਦੇ ’ਤੇ ਕਿਸਾਨਾਂ ਨੇ ਆਪਣੇ ਟਰੈਕਟਰ ਸੜਕਾਂ ’ਤੇ ਖੜ੍ਹੇ ਕੀਤੇ
ਸਿਰਸਾ, 26 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਵੱਖ-ਵੱਖ ਥਾਵਾਂ ’ਤੇ ਨੈਸ਼ਨਲ ਹਾਈ ਵੇਅ ਅਤੇ ਸਟੇਟ ਵੇਅ…