ਬੇਅਦਬੀ ਦਾ ਮਾਮਲਾ ਸੁਲਝਿਆ, ਟਲ਼ ਗਈਆਂ ਕਈ ਘਟਨਾਵਾਂ! DGP ਨੇ ਕੀਤੇ ਵੱਡੇ ਖ਼ੁਲਾਸੇ

ਚੰਡੀਗੜ੍ਹ/ਖੰਨਾ, ਖੰਨਾ ਦੇ ਸ਼ਿਵਪੁਰੀ ਮੰਦਰ ਵਿਚ ਹੋਈ ਬੇਅਦਬੀ ਦੇ ਮਾਮਲੇ ਵਿਚ ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ 7 ਦਿਨਾਂ ਦੇ ਅੰਦਰ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਹੈ ਤੇ ਗਿਰੋਹ ਦੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੰਨਾ ਪੁਲਸ ਵੱਲੋਂ ਚੰਡੀਗੜ੍ਹ ਪੁਲਸ, ਉੱਤਰਾਖੰਡ ਪੁਲਸ ਅਤੇ ਉੱਤਰ ਪ੍ਰਦੇਸ਼ ਪੁਲਸ ਦੇ ਸਹਿਯੋਗ ਨਾਲ, ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਜੀ ਚੋਰੀ ਗਿਰੋਹ ਦਾ ਪਰਦਾਫਾਸ਼ ਕਰਕੇ 7 ਦਿਨਾਂ ਵਿਚ ਸ਼ਿਵ ਮੰਦਰ ਖੰਨਾ ਵਿਖੇ ਚੋਰੀ ਦੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ। ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮੰਦਰ ਤੋਂ ਚੋਰੀ ਕੀਤੀ ਚਾਂਦੀ ਬਰਾਮਦ ਕੀਤੀ ਗਈ।
ਡੀ.ਜੀ.ਪੀ. ਨੇ ਦੱਸਿਆ ਕਿ ਇਹ ਗੈਂਗ ਤਾਮਿਲਨਾਡੂ ਅਤੇ ਤੇਲੰਗਾਨਾ ਦੇ ਮੰਦਰਾਂ ਵਿਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਿਹਾ ਸੀ। ਇਸ ਗ੍ਰਿਫ਼ਤਾਰੀ ਨਾਲ ਉਨ੍ਹਾਂ ਚੋਰਿਆਂ ਨੂੰ ਵੀ ਸਫ਼ਲਤਾਪੂਰਵਕ ਰੋਕ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਸੂਬੇ ਵਿਚ ਅਮਨ-ਸ਼ਾਂਤੀ ਬਹਾਲ ਰੱਖਣ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ 15 ਅਗਸਤ ਦੀ ਅੱਧੀ ਰਾਤ ਨੂੰ ਖੰਨਾ ਦੇ ਸ਼ਿਵਪੁਰੀ ਮੰਦਰ ਵਿਚ ਚੋਰੀ ਅਤੇ ਸ਼ਿਵਲਿੰਗ ਨੂੰ ਖੰਡਿਤ ਕਰਨ ਦੀ ਮੰਦਭਾਗੀ ਘਟਨਾ ਵਾਪਰੀ ਸੀ। ਇਸ ਮਗਰੋਂ ਹਿੰਦੂ ਭਾਈਚਾਰੇ ਨੇ ਸਖ਼ਤ ਰੋਸ ਜਤਾਉਂਦਿਆਂ ਨੈਸ਼ਨਲ ਹਾਈਵੇਅ ‘ਤੇ ਰੋਸ ਪ੍ਰਦਰਸ਼ਨ ਕੀਤਾ ਸੀ। ਪੁਲਸ ਵੱਲੋਂ 7 ਦਿਨਾਂ ਦੇ ਅੰਦਰ ਹੀ ਮਾਮਲਾ ਸੁਲਝਾ ਲਿਆ ਗਿਆ ਹੈ।

Leave a Reply

Your email address will not be published. Required fields are marked *