ਤਿਰੂਵਨੰਤਪੁਰਮ, ਮੁੰਬਈ ਤੋਂ ਆ ਰਹੀ ਏਅਰ ਇੰਡੀਆ ਦੀ ਉਡਾਣ ਦੇ ਬਾਥਰੂਮ ਵਿੱਚ ਬੰਬ ਦੀ ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਵੀਰਵਾਰ ਨੂੰ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਬਾਥਰੂਮ ’ਚ ਟਿਸ਼ੂ ਪੇਪਰ ‘ਤੇ ਲਿਖਿਆ ‘ਬੰਬ ਇਨ ਫਲਾਈਟ’ ਸੰਦੇਸ਼ ਮਿਲਣ ਤੋਂ ਬਾਅਦ ਏਟੀਸੀ ਨੂੰ ਖ਼ਤਰੇ ਬਾਰੇ ਸੂਚਿਤ ਕੀਤਾ। ਪੁਲੀਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਸੁਰੱਖਿਆ ਏਜੰਸੀਆਂ ਦੁਆਰਾ ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਬੰਬ ਖੋਜ ਸਕੁਐਡ ਵੀ ਸ਼ਾਮਲ ਹੈ। ਸੂਤਰਾਂ ਨੇ ਕਿਹਾ ਕਿ ਫਲਾਈਟ ਵਿੱਚ ਯਾਤਰਾ ਕਰਨ ਵਾਲੇ ਯਾਤਰੀ ਇਸ ਸਮੇਂ ਆਪਣੇ ਸਾਮਾਨ ਦੀ ਡਿਲੀਵਰੀ ਹੋਣ ਦੀ ਉਡੀਕ ਕਰ ਰਹੇ ਹਨ। ਇਸ ਤੋਂ ਪਹਿਲਾਂ 135 ਯਾਤਰੀਆਂ ਨਾਲ ਇਹ ਉਡਾਣ ਸਵੇਰੇ 8 ਵਜੇ ਦੇ ਕਰੀਬ ਹਵਾਈ ਅੱਡੇ ‘ਤੇ ਸੁਰੱਖਿਅਤ ਰੂਪ ਨਾਲ ਉਤਰੀ ਅਤੇ ਉਸ ਨੂੰ ਆਈਸੋਲੇਸ਼ਨ ਵੇਅ ‘ਤੇ ਲਿਜਾਇਆ ਗਿਆ। ਯਾਤਰੀਆਂ ਨੂੰ ਫਲਾਈਟ ’ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।
Related Posts
ਮਜੀਠੀਆ ਦੀ ਜ਼ਮਾਨਤ ਬਾਰੇ ਸੁਣਵਾਈ ਅੱਜ
ਚੰਡੀਗੜ੍ਹ, 4 ਜੁਲਾਈ- ਪਟਿਆਲਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ। ਇਸ ਦੌਰਾਨ…
ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਨੂੰ 4 ਦਿਨ ਦੀ ਪੁਲਸ ਕਸਟਡੀ ‘ਚ ਭੇਜਿਆ
ਨਵੀਂ ਦਿੱਲੀ, 10 ਜੂਨ– ਲਾਰੈਂਸ ਬਿਸ਼ਨੋਈ ਨਾਲ ਜੁੜੇ ਮਾਮਲੇ ‘ਚ ਸਪੈਸ਼ਲ ਸੈੱਲ ਤੋਂ ਬਾਅਦ ਹੁਣ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ…
ਪੰਜਾਬ ‘ਚ BSP ਨੂੰ ਝਟਕਾ ! ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ AAP ‘ਚ ਸ਼ਾਮਲ
ਪੰਜਾਬ ‘ਚ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਤੋਂ ਉਮੀਦਵਾਰ ਰਾਕੇਸ਼ ਸੁਮਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ…