ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਹਮੇਸ਼ਾ ਲਈ ਸੁਲਝਾਉਣ ਲਈ ਜਲਦੀ ਹੀ ਇੱਕ ਬਹੁ-ਮੈਂਬਰੀ ਕਮੇਟੀ ਦਾ ਗਠਨ ਕਰੇਗੀ। ਸਿਖਰਲੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ’ਤੇ ਪਾ ਦਿੱਤੀ ਹੈ, ਜਿਸ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਸਬੰਧਤ ਅਸਥਾਈ ਮੁੱਦੇ ਕਮੇਟੀ ਨੂੰ ਦੇਣ। ਪੰਜਾਬ ਸਰਕਾਰ ਨੇ ਸਿਖਰਲੀ ਅਦਾਲਤ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਅਦਾਲਤ ਦੇ 12 ਅਗਸਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਬੰਦ ਕੀਤੇ ਹਾਈਵੇਅ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਸਹਿਮਤੀ ਦਿੱਤੀ ਸੀ। ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਜੁੜੇ ਰਹਿਣ ਅਤੇ ਉਨ੍ਹਾਂ ਨੂੰ ਹਾਈਵੇਅ ਤੋਂ ਆਪਣੇ ਟਰੈਕਟਰ ਅਤੇ ਟਰਾਲੀਆਂ ਹਟਾਉਣ ਲਈ ਮਨਾਉਣ।
Related Posts
ਬੰਗਾਲ ਹਾਦਸੇ ਤੋਂ ਬਾਅਦ ਰੇਲ ਯਾਤਰੀਆਂ ਲਈ ਬੁਰੀ ਖ਼ਬਰ, ਭਾਰਤੀ ਰੇਲਵੇ ਨੇ ਇਸ ਰੂਟ ਦੀਆਂ 19 ਟ੍ਰੇਨਾਂ ਕੀਤੀਆਂ ਰੱਦ, ਦੇਖੋ ਲਿਸਟ
ਨਵੀਂ ਦਿੱਲੀ : Kanchenjunga Express Train : ਪੱਛਮੀ ਬੰਗਾਲ ‘ਚ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਘੱਟੋ-ਘੱਟ 19 ਰੇਲ ਗੱਡੀਆਂ ਰੱਦ…
ਨਵੀਂ ਪਾਰਟੀ ਦੇ ਐਲਾਨ ਤੋਂ ਪਹਿਲਾਂ ਕੈਪਟਨ ਦਾ ਵੱਡਾ ਬਿਆਨ, ਭਾਜਪਾ ਨਾਲ ਗੱਠਜੋੜ ਬਾਰੇ ਕਹੀ ਇਹ ਗੱਲ
ਚੰਡੀਗੜ੍ਹ,25 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਮਹੀਨੇ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ…
CM ਚਿਹਰੇ ਦੇ ਐਲਾਨ ਤੋਂ ਪਹਿਲਾਂ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ
ਗੁਰਦਾਸਪੁਰ, 5 ਫਰਵਰੀ (ਬਿਊਰੋ)- ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ…