ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿਚ ਪੋਸਟ ਗ੍ਰੈਜੂਏਟ ਮਹਿਲਾ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਮੁੜ ਕੰਮ ਸ਼ੁਰੂ ਕਰਨ ਲਈ ਕਿਹਾ। ਅਦਾਲਤ ਨੇ ਡਾਕਟਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਦੁਬਾਰਾ ਜੁਆਇਨ ਕਰਨ ’ਤੇ ਕੋਈ ਵਿਰੋਧੀ ਕਾਰਵਾਈ ਨਹੀਂ ਕੀਤੀ ਜਾਵੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੂੰ ਏਮਜ਼ ਨਾਗਪੁਰ ਦੇ ਰੈਜ਼ੀਡੈਂਟ ਡਾਕਟਰਾਂ ਦੇ ਵਕੀਲ ਨੇ ਦੱਸਿਆ ਕਿ ਕੋਲਕਾਤਾ ਬਲਾਤਕਾਰ-ਕਤਲ ਮਾਮਲੇ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ਦਾ ਉਨ੍ਹਾਂ ਨੂੰ ਸ਼ਿਕਾਰ ਬਣਾਇਆ ਜਾ ਰਿਹਾ ਹੈ। ਇਸ ’ਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ, ‘‘ਇੱਕ ਵਾਰ ਜਦੋਂ ਉਹ ਡਿਊਟੀ ‘ਤੇ ਪਰਤ ਜਾਣਗੇ ਤਾਂ ਅਸੀਂ ਅਧਿਕਾਰੀਆਂ ’ਤੇ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਲਈ ਦਬਾਅ ਪਾਵਾਂਗੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਜੇ ਡਾਕਟਰ ਕੰਮ ਨਹੀਂ ਕਰਨਗੇ ਤਾਂ ਜਨਤਕ ਸਿਹਤ ਬੁਨਿਆਦੀ ਢਾਂਚਾ ਕਿਵੇਂ ਚੱਲੇਗਾ।’’ ਬੈਂਚ ਨੇ ਕਿਹਾ, ‘‘ਜੇ ਉਸ ਤੋਂ ਬਾਅਦ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਾਡੇ ਕੋਲ ਆਓ, ਪਰ ਉਨ੍ਹਾਂ ਨੂੰ ਪਹਿਲਾਂ ਕੰਮ ਕਰਨ ਲਈ ਰਿਪੋਰਟ ਕਰਨ ਦਿਓ।’’
Related Posts
ਬਦਲੇ ਗਏ ਪੰਜਾਬ ਦੇ ਮੁੱਖ ਸਕੱਤਰ, KAP ਸਿਨ੍ਹਾ ਨੂੰ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ: KAP ਸਿਨ੍ਹਾ ਨੂੰ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਅਨੁਰਾਗ ਵਰਮਾ ਦੀ ਥਾਂ ਲੈਣਗੇ। KAP…
ਪੰਜ ਕਿਸਾਨ ਜਥੇਬੰਦੀਆਂ ਨੇ ਅਜੈ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਤੇ ਪ੍ਰਗਟਾਈ ਨਰਾਜ਼ਗੀ
ਚੰਡੀਗੜ੍ਹ : ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ…
ਇਕ ਵਿਅਕਤੀ ਨਜਾਇਜ਼ ਅਸਲਾ ਅਤੇ ਕਾਰਤੂਸਾਂ ਸਮੇਤ ਕਾਬੂ
ਲਹਿਰਾਗਾਗਾ, 3 ਦਸੰਬਰ – ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ…