ਵੱਡੀ ਖ਼ਬਰ: ਡਾਕਟਰਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈਆਂ OPD ਸੇਵਾਵਾਂ

ਚੰਡੀਗੜ੍ਹ- ਕੋਲਕਾਤਾ ਵਿਚ ਮਹਿਲਾ ਡਾਕਟਰ ਨਾਲ ਹੋਏ ਜਬਰ-ਜ਼ਿਨਾਹ ਅਤੇ ਕਤਲ ਦੇ ਵਿਰੋਧ ਵਿਚ ਪੰਜਾਬ ਵਿਚ ਪਿਛਲੇ 11 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਇਹ ਹੜਤਾਲ ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਖ਼ਤਮ ਕੀਤੀ ਗਈ ਹੈ। ਬੇਸ਼ੱਕ ਵਿਚਾਰ-ਵਿਟਾਂਦਰੇ ਮਗਰੋਂ ਡਾਕਟਰ ਅੱਜ ਆਪਣੇ ਕੰਮਾਂ ‘ਤੇ ਵਾਪਸ ਆ ਗਏ ਹਨ ਪਰ ਉਹ ਆਪਣੀ ਹੜਤਾਲ ਜਾਰੀ ਰੱਖਣਗੇ।
ਪੀ. ਜੀ. ਆਈ. ਚੰਡੀਗੜ੍ਹ, ਪਟਿਆਲਾ ਅਤੇ ਅੰਮ੍ਰਿਤਸਰ ਸਰਕਾਰੀ ਮੈਡੀਕਲ ਕਾਲਜ ਵਿਚ ਓ. ਪੀ. ਡੀ. ਅਤੇ ਹੋਰ ਸਹੂਲਤਾਂ ਆਮ ਦਿਨਾਂ ਵਾਂਗ ਬਹਾਲ ਕਰ ਦਿੱਤੀਆਂ ਗਈਆਂ ਹਨ ਪਰ ਇਸ ਦੌਰਾਨ ਡਾਕਟਰ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣੀਆਂ ਸੇਵਾਵਾਂ ਦੇਣਗੇ ਅਤੇ ਰੋਸ ਜ਼ਾਹਰ ਕਰਨਗੇ। ਬਾਕੀ ਸਰਕਾਰੀ ਹਸਪਤਾਲਾਂ ਵਿਚ ਵੀ ਡਾਕਟਰਾਂ ਵੱਲੋਂ ਹੜਤਾਲ ਖ਼ਤਮ ਕਰਕੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *