ਨਵੀਂ ਦਿੱਲੀ, ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਅਤੇ ਛੇ ਹੋਰਾਂ ਦੇ ਝੂਠ ਦਾ ਪਤਾ ਲਗਾਉਣ ਦੇ ਟੈਸਟ ਅੱਜ ਸ਼ੁਰੂ ਹੋਏ। ਜੇਲ੍ਹ ’ਚ ਬੰਦ ਮੁੱਖ ਮੁਲਜ਼ਮ ਸੰਜੇ ਰਾਏ ਦਾ ਪੋਲੀਗ੍ਰਾਫ਼ ਟੈਸਟ ਜੇਲ੍ਹ ’ਚ ਹੀ ਹੋ ਰਿਹਾ ਹੈ ਤੇ ਬਾਕੀ ਛੇ ਜਣਿਆਂ, ਜਿਨ੍ਹਾਂ ਵਿੱਚ ਸਾਬਕਾ ਡਿਊਟੀ ਪ੍ਰਿੰਸੀਪਲ ਸੰਦੀਪ ਘੋਸ਼ ਅਤੇ ਘਟਨਾ ਵਾਲੀ ਰਾਤ ਮੌਜੂਦ ਚਾਰ ਡਾਕਟਰਾਂ ਅਤੇ ਇੱਕ ਸਿਵਲ ਵਾਲੰਟੀਅਰ ਸ਼ਾਮਲ ਹਨ, ਦਾ ਟੈਸਟ ਏਜੰਸੀ ਦੇ ਦਫਤਰ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ (ਸੀਐੱਫਐੱਸਐੱਲ) ਤੋਂ ਪੋਲੀਗ੍ਰਾਫ਼ ਮਾਹਿਰਾਂ ਦੀ ਟੀਮ ਇਹ ਟੈਸਟ ਕਰਨ ਲਈ ਕੋਲਕਾਤਾ ਪੁੱਜੀ ਹੈ।
Related Posts
ਨਵਜੋਤ ਸਿੱਧੂ ਨੇ ਅਕਾਲੀ ਦਲ ‘ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਕੇਜਰੀਵਾਲ ‘ਤੇ ਵੀ ਲਾਏ ਰਗੜੇ
ਸੰਗਰੂਰ, 1 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ…
ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਬਾਦਲ ਪਰਿਵਾਰ ਦੀਆਂ ਬੱਸਾਂ ਦੇ ਪਰਮਿਟ ਬਹਾਲ
ਚੰਡੀਗੜ੍ਹ, 6 ਦਸੰਬਰ (ਦਲਜੀਤ ਸਿੰਘ)- ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਦੇ ਉਸ…
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਇਨ੍ਹਾਂ ਖਪਤਕਾਰਾਂ ਦੀ ਬਿਜਲੀ ਸਬਸਿਡੀ ਕੀਤੀ ਖ਼ਤਮ
ਚੰਡੀਗੜ੍ਹ : ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…