ਅੰਮ੍ਰਿਤਸਰ: ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦੇਹਾਂਤ ਹੋ ਗਿਆ ਹੈ। ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ। ਉਸ ਦੀ ਸਿਹਤ ਵਿਗੜਨ ‘ਤੇ ਉਸ ਨੂੰ ਦੀਨ ਦਿਆਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਭੰਗੂ ‘ਤੇ 5 ਕਰੋੜ ਤੋਂ ਵੱਧ ਲੋਕਾਂ ਦੀ ਠੱਗੀ ਮਾਰਨ ਦਾ ਦੋਸ਼ ਹੈ। ਲੋਕਾਂ ਨੂੰ ਧੋਖਾ ਦੇ ਕੇ ਉਸਨੇ ਅਰਬਾਂ ਦਾ ਸਾਮਰਾਜ ਬਣਾਇਆ ਸੀ।
ਮਹਾਠੱਗ ਨਿਰਮਲ ਸਿੰਘ ਭੰਗੂ ‘ਤੇ ਚਿੱਟ ਫੰਡ ਕੰਪਨੀ PACL ਯਾਨੀ ਪਰਲਜ਼ ਗਰੁੱਪ ਤੋਂ ਦੇਸ਼ ਦੇ 5 ਕਰੋੜ ਤੋਂ ਵੱਧ ਲੋਕਾਂ ਨਾਲ 50 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਉਸ ਨੂੰ ਸੀਬੀਆਈ ਨੇ 8 ਜਨਵਰੀ 2016 ਨੂੰ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।