ਨਵੀਂ ਦਿੱਲੀ, ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ। ਪਾਰਟੀ ਨੇ ਕਿਹਾ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮਗਰੋਂ ਪਾਰਟੀ ਨੇ 15 ਉਮੀਦਵਾਰਾਂ ਦੀ ਤਾਜ਼ਾ ਸੂਚੀ ਜਾਰੀ ਕੀਤੀ। ਇਸ ਤੋਂ ਪਹਿਲਾਂ ਅੱਜ ਸਵੇਰੇ ਭਾਜਪਾ ਨੇ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਸੀ। ਸ੍ਰੀ ਜੇਪੀ ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੌਜੂਦ ਸਨ। ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ 18, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿੱਚ ਕੁੱਲ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿੱਚੋਂ 7 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ 9 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।
Related Posts
ਕਸ਼ਮੀਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ, ਲੋਕਾਂ ‘ਚ ਦਹਿਸ਼ਤ
ਸ੍ਰੀਨਗਰ : ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਿਆਂ ਦੌਰਾਨ ਹੁਣ ਅੱਜ ਕਰੀਬ 12.30 ਵਜੇ ਧਰਤੀ ਕੰਬੀ ਹੈ। ਕਸ਼ਮੀਰ ‘ਚ ਭੂਚਾਲ ਦੇ ਤੇਜ਼…
ਅਨੁਰਾਗ ਠਾਕੁਰ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਵੋਟਾਂ ਨੇ ਬਈ ਵੋਟਾਂ ਨੇ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ।…
ਪੰਜਾਬ ਨੂੰ ਨਵੀਂ ਦਿਸ਼ਾ ਤੇ ਨਵੇਂ ਪ੍ਰਬੰਧ ਦੀ ਕਿਉਂ ਹੈ ਲੋੜ ?
ਪੰਜਾਬ ਵਿੱਚ ਪਿਛਲੇ 25 ਸਾਲਾਂ ਦੌਰਾਨ ਪੰਜ ਸਰਕਾਰਾਂ ਬਣੀਆਂ ਹਨ।ਇਨਾਂ ਵਿੱਚੋਂ ਤਿੰਨ ਸਰਕਾਰਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ…