ਟੱਲੇਵਾਲ , ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਖੇਤੀ ਨੀਤੀ ਮੋਰਚੇ ਦੇ ਪਹਿਲੇ ਪੜਾਅ ‘ਤੇ ਪਹਿਲੀ 5 ਸਤੰਬਰ ਤੱਕ ਲਾਏ ਜਾ ਰਹੇ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਪਿੰਡ ਚੀਮਾ ਵਿਖੇ ਵਿਸ਼ਾਲ ਸੂਬਾਈ ਮੀਟਿੰਗ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਨੌਜਵਾਨਾਂ ਅਤੇ ਔਰਤਾਂ ਸਮੇਤ ਤਿੰਨ ਹਜ਼ਾਰ ਤੋਂ ਵੱਧ ਜ਼ਿਲ੍ਹਾ, ਬਲਾਕ ਪਿੰਡ ਪੱਧਰ ਦੇ ਜੱਥੇਬੰਦਕ ਆਗੂ ਕਿਸਾਨ ਸ਼ਾਮਲ ਹੋਏ। ਜੱਥੇਬੰਦੀ ਆਗੂ ਝੰਡਾ ਸਿੰਘ ਜੇਠੂਕੇ ਨੇ ਜ਼ੋਰ ਦਿੱਤਾ ਕਿ ਪਿੰਡ-ਪਿੰਡ ਬੱਸਾਂ ਦਾ ਪ੍ਰਬੰਧ ਕਰਕੇ ਚੰਡੀਗੜ੍ਹ ਵੱਲ ਵਹੀਰਾਂ ਘੱਤੀਆਂ ਜਾਣ। ਸਰਕਾਰ ਤੋਂ ਮੰਗ ਕੀਤੀ ਗਈ ਕਿ ਖੇਤੀ ਖੇਤਰ ਨੂੰ ਸੰਸਾਰ ਵਪਾਰ ਸੰਸਥਾ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜਿਆਂ ਤੋਂ ਮੁਕਤ ਕਰਨ ਵਾਲੀ ਨਵੀਂ ਖੇਤੀ ਨੀਤੀ ਦਾ ਐਲਾਨ ਵਾਅਦੇ ਅਨੁਸਾਰ ਤੁਰੰਤ ਕੀਤਾ ਜਾਵੇ। ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਕਿਸਾਨ ਜਮਾਤ ਦੇ ਸਭ ਤੋਂ ਵੱਧ ਪੀੜਤ ਹਿੱਸੇ ਖੇਤ ਮਜ਼ਦੂਰਾਂ ਦੀ ਜਥੇਬੰਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਖੇਤੀ ਨੀਤੀ ਮੋਰਚੇ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ।
Related Posts
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਝੂੰਦਾਂ ਦੇ ਹੱਕ ‘ਚ ਕੀਤੀ ਰੈਲੀ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਦਿੱਲੀ ਦੀਆਂ…
ਵੱਡੀ ਖ਼ਬਰ: ਪੰਜਾਬ ਸਰਕਾਰ ਜਲਦ ਸ਼ੁਰੂ ਕਰਨ ਜਾ ਰਹੀ ਯੋਗਸ਼ਾਲਾ
ਜਲੰਧਰ/ਚੰਡੀਗੜ੍ਹ- ਪੰਜਾਬ ਵਾਸੀਆਂ ਲਈ ਪੰਜਾਬ ਸਰਕਾਰ ਇਕ ਹੋਰ ਵੱਡੀ ਪਹਿਲ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿਚ…
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਜੋੜ ਮੇਲਾ ਆਰੰਭ, ਸੈਂਕੜੇ ਸੰਗਤਾਂ ਹੋਈਆਂ ਨਤਮਸਤਕ
ਤਲਵੰਡੀ ਸਾਬੋ, 12 ਅਪ੍ਰੈਲ (ਬਿਊਰੋ)- ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ…