ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ, ਯੋਗੀ ਸਰਕਾਰ ‘ਤੇ ਕੀਤੀ ਸੀ ਅਪਮਾਨਜਨਕ ਟਿੱਪਣੀ

rajpal/nawanpunjab.com

ਲਖਨਊ, 6 ਸਤੰਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ’ਚ ਸਾਬਕਾ ਰਾਜਪਾਲ ਅਜ਼ੀਜ਼ ਕੁਰੈਸ਼ੀ ਵਿਰੁੱਧ ਪ੍ਰਦੇਸ਼ ਸਰਕਾਰ ਦੇ ਵਿਰੋਧ ’ਚ ਅਪਮਾਨਜਕ ਟਿੱਪਣੀ ਲਈ ਦੇਸ਼ਧ੍ਰੋਹ ਅਤੇ ਧਰਮ ਦੇ ਆਧਾਰ ’ਤੇ 2 ਸਮੂਹਾਂ ਵਿਚਾਲੇ ਦੁਸ਼ਮਣੀ ਵਧਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੁਰੈਸ਼ੀ ਵਿਰੁੱਧ ਆਈ.ਪੀ.ਸੀ. ਦੀ ਧਾਰਾ 153 ਏ (ਧਰਮ, ਜਾਤੀ, ਆਦਿ ਦੇ ਆਧਾਰ ’ਤੇ 2 ਸਮੂਹਾਂ ਵਿਚਾਲੇ ਦੁਸ਼ਮਣੀ ਵਧਾਉਣ), 153 ਬੀ (ਰਾਸ਼ਟਰੀ ਏਕਤਾ ਵਿਰੁੱਧ ਪ੍ਰਭਾਵ ਪਾਉਣ ਵਾਲਾ ਭਾਸ਼ਣ ਦੇਣਾ), 124ਏ (ਦੇਸ਼ਧ੍ਰੋਹ) ਅਤੇ 505 1 ਬੀ- (ਜਨਤਕ ਸ਼ਾਂਤੀ ਵਿਰੁੱਧ ਅਪਰਾਧ ਕਰਨ ਦੇ ਮਕਸਦ ਨਾਲ ਝੂਠਾ ਕਥਨ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਭਾਜਪਾ ਨੇਤਾ ਆਕਾਸ਼ ਕੁਮਾਰ ਸਕਸੈਨਾ ਨੇ ਐਤਵਾਰ ਨੂੰ ਰਾਮਪੁਰ ਦੇ ਸਿਵਲ ਲਾਈਨਜ਼ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ।

Leave a Reply

Your email address will not be published. Required fields are marked *