ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, ਜ਼ਮੀਨ ਅਕੁਵਾਇਰ ਨੂੰ ਲੈ ਕੇ ਕਿਸਾਨ ਨੇ ਪ੍ਰਗਟਾਈ ਨਾਰਾਜ਼ਗੀ

ਮਾਲੇਰਕੋਟਲਾ : ਇੱਥੋਂ ਨੇੜਲੇ ਪਿੰਡ ਸਰੋਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਪ੍ਰਸ਼ਾਸਨ ਵੱਲੋਂ ਦੋ ਦਿਨ ਪਹਿਲਾਂ ਅਕੁਵਾਇਰ ਕੀਤੀ ਜ਼ਮੀਨ (land acquisition) ਨੂੰ ਵਾਪਸ ਲੈਣ ਲਈ ਬੁੱਧਵਾਰ ਨੂੰ ਕਿਸਾਨਾਂ ਨੇ ਬੀਕੇਯੂ ਉਗਰਾਹਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਰੋਸ ਮਾਰਚ ਕੀਤਾ। ਪੁਲਿਸ ਨੇ ਕਈ ਥਾਵਾਂ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕਣ ਦੀ ਕਿਸ਼ਿਸ਼ ਕੀਤੀ। ਪੁਲਿਸ ਨੇ ਮਾਲੇਰਕੋਟਲਾ ਰੋਡ ’ਤੇ ਬੈਰੀਕੇਡ ਲਾ ਕੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿੱਥੇ ਪੁਲਿਸ ਨੇ ਬੈਰੀਕੇਡ ਉਖਾੜ ਦਿੱਤੇ। ਪੁਲਿਸ ਤੇ ਕਿਸਾਨਾਂ ਵਿਚਾਲੇ ਮਾਮੂਲੀ ਧੱਕਾ-ਮੁੱਕੀ ਵੀ ਹੋਈ, ਇੱਥੋਂ ਕਿਸਾਨਾਂ ਦਾ ਕਾਫਲਾ ਅੱਗੇ ਵਧਿਆ। ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਕਾਫਲਿਆਂ ਨੂੰ ਮੁੱਖ ਮਾਰਗਾਂ ’ਤੇ ਰੋਕਣ ਲਈ ਰੇਤ ਨਾਲ ਭਰੇ ਟਿੱਪਰ ਤਾਇਨਾਤ ਕੀਤੇ ਗਏ ਹਨ। ਬੀਕੇਯੂ ਉਗਰਾਹਾਂ ਦੇ ਕਾਰਕੁਨਾਂ ਨੇ ਐਲਾਨ ਕੀਤਾ ਕਿ ਜ਼ਮੀਨ ’ਤੇ ਦੁਬਾਰਾ ਕਬਜ਼ਾ ਕੀਤਾ ਜਾਵੇਗਾ ਕਿਉਂਕਿ ਪ੍ਰਸ਼ਾਸਨ ਵੱਲੋਂ ਬਿਨਾਂ ਕੋਈ ਮੁਆਵਜ਼ਾ ਰਾਸ਼ੀ ਦਿੱਤੇ ਜਬਰੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਗਿਆ ਹੈ। ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ।

Leave a Reply

Your email address will not be published. Required fields are marked *