ਨਵੀਂ ਦਿੱਲੀ- ਦਿੱਲੀ ਵਿਚ ਰਾਤ ਤੋਂ ਪੈ ਰਹੇ ਮੀਂਹ ਕਾਰਨ ਕਈ ਹਿੱਸਿਆਂ ‘ਚ ਪਾਣੀ ਭਰ ਗਿਆ ਹੈ, ਜਿਸ ਕਾਰਨ ਵੀਰਵਾਰ ਦੀ ਸਵੇਰ ਨੂੰ ਆਵਾਜਾਈ ਪ੍ਰਭਾਵਿਤ ਹੋਈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਮੁਤਾਬਕ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਤੋਂ 3 ਡਿਗਰੀ ਘੱਟ ਹੈ। ਸਵੇਰੇ ਨਮੀ ਦਾ ਪੱਧਰ 100 ਫੀਸਦੀ ਸੀ। ਰਾਸ਼ਟਰੀ ਰਾਜਧਾਨੀ ਲਈ ਪ੍ਰਤੀਨਿਧੀ ਅੰਕੜੇ ਪ੍ਰਦਾਨ ਕਰਨ ਵਾਲੀ ਸਫਦਰਜੰਗ ਆਬਜ਼ਰਵੇਟਰੀ ਨੇ ਵੀਰਵਾਰ ਸਵੇਰੇ 8.30 ਵਜੇ ਤੱਕ ਪਿਛਲੇ 24 ਘੰਟਿਆਂ ‘ਚ 77.1 ਮਿਲੀਮੀਟਰ ਮੀਂਹ ਦਰਜ ਕੀਤਾ।
Related Posts
ਕਿਸਾਨ 24 ਮਈ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ‘ਤੇ ਕਰਨਗੇ ਪ੍ਰਦਰਸ਼ਨ
ਸਿਰਸਾ- ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸਾਲ ਭਰ ਦੇ ਅੰਦੋਲਨ ਤੋਂ ਬਾਅਦ ਕੇਂਦਰ ਸਰਕਾਰ ਨਾਲ ਹੋਏ ਸਮਝੌਤੇ ਦੀ…
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਸ਼ਹੀਦੀ ਸਭਾ ਅੱਜ ਤੋਂ, ਤਿਆਰੀਆਂ ਮੁਕੰਮਲ, ਦੇਸ਼-ਵਿਦੇਸ਼ ਤੋ ਲੱਖਾਂ ਸ਼ਰਧਾਲੂ ਕਰ ਰਹੇ ਹਨ ਸ਼ਿਰਕਤ
ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ…
ਜਲੰਧਰ ਦੇ KMV ਕਾਲਜ ’ਚ ‘ਪੰਜਾਬ ਦਾ ਭਵਿੱਖ’ ਪ੍ਰੋਗਰਾਮ ’ਚ ਸ਼ਿਰਕਤ ਕਰਨ ਪੁੱਜੇ ਨਵਜੋਤ ਸਿੰਘ ਸਿੱਧੂ
ਜਲੰਧਰ, 4 ਦਸੰਬਰ (ਬਿਊਰੋ)- ਜਲੰਧਰ— ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ ਦੇ ਕੇ. ਐੱਮ. ਵੀ. ਕਾਲਜ ਵਿਖੇ ਇਕ…