ਅੰਮ੍ਰਿਤਸਰ, 6 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਰਹੇ ਪੰਜਾਬ ਕਾਂਗਰਸ ਸਰਕਾਰ ਦੇ ਚਾਰ ਵਜ਼ੀਰਾਂ ‘ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਅਹੁਦੇ ਦੀ ਭੁੱਖ ਤੇ ਢੀਠਪੁਣਾ ਛੱਡ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅੱਜ ਇੱਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਿਲ੍ਹਆਂ ਦੇ ਕਈ ਕਾਂਗਰਸੀ ਤੇ ਆਪ ਆਗੂਆਂ ਅਤੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਚਾਰ ਵਜੀਰ ਇਕ ਪਾਸੇ ਮੁੱਖ ਮੰਤਰੀ ਨੂੰ ਮੁੱਖ ਮੰਤਰੀ ਹੀ ਨਹੀਂ ਮੰਨਦੇ ਪਰ ਦੂਜੇ ਪਾਸੇ ਉਸੇ ਮੁੱਖ ਮੰਤਰੀ ਨੂੰ ਚਿੱਠੀਆਂ ਲਿਖ ਰਹੇ ਹਨ।
Related Posts
ਖੰਨਾ : ਨਿੱਜੀ ਸਕੂਲ ਦੇ ਸਮਾਗਮ ‘ਚ ਦਾਦਾ-ਦਾਦੀ ਦੀ ਐਂਟਰੀ ਬੈਨ ‘ਤੇ ਸਿੱਖਿਆ ਮੰਤਰੀ ਨੇ ਲਿਆ ਸਖ਼ਤ ਐਕਸ਼ਨ
ਚੰਡੀਗੜ੍ਹ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਖੰਨਾ ਸ਼ਹਿਰ ਦੇ ਮੋਹਨਪੁਰ ‘ਚ ਸਥਿਤ…
ਮੀਰਾਬਾਈ ਚਾਨੂ ਦੀ ਇਤਿਹਾਸਕ ਪ੍ਰਾਪਤੀ ਪਿੱਛੇ ਪੰਜਾਬ ਦੇ ਸੰਦੀਪ ਕੁਮਾਰ ਦਾ ਅਹਿਮ ਯੋਗਦਾਨ
ਨਵੀਂ ਦਿੱਲੀ, 24 ਜੁਲਾਈ (ਨਵਦੀਪ ਸਿੰਘ ਗਿੱਲ)-ਟੋਕੀਓ ਓਲੰਪਿਕਸ ਵਿੱਚ ਸਿਲਵਰ ਮੈਡਲ ਜਿੱਤ ਕੇ ਭਾਰਤ ਦਾ ਖਾਤਾ ਖੋਲ੍ਹਣ ਵਾਲੀ ਸਾਈਖੋਮ ਮੀਰਾਬਾਈ…
ਜੰਮੂ ਕਸ਼ਮੀਰ ਪੁਲੀਸ ਵੱਲੋਂ ਪੰਜਾਬ ਨਾਲ ਸਬੰਧਤ 2 ਵਿਅਕਤੀ ਗ੍ਰਿਫ਼ਤਾਰ
ਸ਼੍ਰੀਨਗਰ, ਜੰਮੂ-ਕਸ਼ਮੀਰ ਪੁਲੀਸ ਨੇ ਪੰਜਾਬ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ, ਜੋ ਖ਼ੁਦ ਨੂੰ ਪੁਲੀਸ ਦੇ ਅਫ਼ਸਰ ਦੱਸ…