ਚੰਡੀਗੜ੍ਹ : ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੈਂਸਰ ਬੋਰਡ ਨੇ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਜਾਰੀ ਨਹੀਂ ਕੀਤਾ ਹੈ। ਕੇਂਦਰ ਦੇ ਇਸ ਜਵਾਬ ‘ਤੇ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਪਟੀਸ਼ਨਕਰਤਾ ਨੂੰ ਸੈਂਸਰ ਬੋਰਡ ਦੀ ਕਮੇਟੀ ਦੇ ਸਾਹਮਣੇ ਆਪਣੀ ਮੰਗ ਪੇਸ਼ ਕਰਨ ਅਤੇ ਦੁਬਾਰਾ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ। ਮੋਹਾਲੀ ਨਿਵਾਸੀ ਗੁਰਿੰਦਰ ਸਿੰਘ ਅਤੇ ਗੁਰਮੋਹਨ ਸਿੰਘ ਨੇ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
Related Posts
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼, 2 ਕਾਬੂ
ਅੰਮ੍ਰਿਤਸਰ, ਪੰਜਾਬ ਪੁਲੀਸ ਦੇ ਕਾਉਂਟਰ ਇੰਟੈਲੀਜੈਂਸ ਵਿੰਗ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ…
ਮਿਥੁਨ ਚੱਕਰਵਰਤੀ ਨੂੰ ਵੱਡਾ ਸਦਮਾ, ਪਤਨੀ ਦਾ ਦਿਹਾਂਤ
ਮੁੰਬਈ (ਬਿਊਰੋ) : 1975 ਦੇ ਦਹਾਕੇ ਦੌਰਾਨ ਬਾਲੀਵੁੱਡ ਗਲਿਆਰਿਆਂ ‘ਚ ਸਨਸਨੀ ਬਣ ਉਭਰੀ ਅਤੇ ਉਸ ਸਮੇਂ ਸੁਪਰ ਸਟਾਰ ਦਾ ਰੁਤਬਾ…
ਲਖੀਮਪੁਰ ‘ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਬੱਸ ਵਿਚਾਲੇ ਟੱਕਰ; 7 ਦੀ ਮੌਤ, 39 ਜ਼ਖਮੀ
ਲਖੀਮਪੁਰ- ਬੁੱਧਵਾਰ ਸਵੇਰੇ ਪੀਲੀਭੀਤ-ਬਸਤੀ ਹਾਈਵੇ ‘ਤੇ ਇਕ ਭਿਆਨਕ ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 39 ਲੋਕ…