ਚੰਡੀਗੜ੍ਹ, ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਚੰਡੀਗੜ੍ਹ ਵਿੱਚ ਸ਼ੁਰੂ ਕੀਤੇ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਦੇ ਦੂਜੇ ਦਿਨ ਸੈਕਟਰ-34 ਤੋਂ ਮਟਕਾ ਚੌਕ ਤੱਕ ਪੈਦਲ ਮਾਰਚ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਔਰਤਾਂ, ਨੌਜਵਾਨ, ਬਜ਼ੁਰਗ, ਮਜ਼ਦੂਰ ਤੇ ਕਿਸਾਨ ਸ਼ਾਮਲ ਹੋਏ। ਕਿਸਾਨਾਂ ਨੇ ਪੰਜਾਬ ’ਚ ਕਿਸਾਨ-ਮਜ਼ਦੂਰ ਪੱਖੀ ਖੇਤੀ ਨੀਤੀ ਬਣਾਉਣ ਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪਿਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਸਾਨ-ਮਜ਼ਦੂਰਾਂ ਨੂੰ ਉਨ੍ਹਾਂ ਦਾ ਵਕੀਲ ਬਣ ਕੇ ਮੁੱਖ ਮੰਤਰੀ ਕੋਲ ਉਨ੍ਹਾਂ ਦਾ ਮੁੱਦਾ ਰੱਖਣ ਦਾ ਭਰੋਸਾ ਦਿੱਤਾ। ਇਸ ਮੌਕੇ ਔਰਤਾਂ ਨੇ ਖੇਤੀ ਸੰਕਟ ਦੀ ਭੇਟ ਚੜ੍ਹ ਕੇ ਖੁਦਕੁਸ਼ੀਆਂ ਕਰ ਚੁੱਕੇ ਤੇ ਨਸ਼ਿਆਂ ਕਾਰਨ ਜਾਨਾਂ ਗੁਆ ਚੁੱਕੇ ਆਪਣੇ ਪਰਿਵਾਰਕ ਜੀਆਂ ਦੀਆਂ ਤਸਵੀਰਾਂ ਹੱਥਾਂ ’ਚ ਫੜੀਆਂ ਹੋਈਆਂ ਸਨ।
Related Posts
ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ
ਕਪੂਰਥਲਾ, 23 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹੁੰਚੇ।…
ਸਿਮਰਨਜੀਤ ਮਾਨ ਨੂੰ ਪਛਾੜ ਗਿਆ ਸਰਬਜੀਤ ਸਿੰਘ ਖਾਲਸਾ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨੌਜਵਾਨਾਂ ਨੇ ਦਿਖਾਇਆ ਜੋਸ਼
ਅੰਮ੍ਰਿਤਸਰ: 6 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਘੱਲੂਘਾਰਾ ਸਮਾਗਮ ਵਿਚ ਜਿਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ…
ਗੁਲਾਮ ਨਬੀ ਆਜ਼ਾਦ ਤੋਂ ਬਾਅਦ ਕਾਂਗਰਸ ਨੂੰ ਇਕ ਹੋਰ ਝਟਕਾ, ਜੰਮੂ ਕਸ਼ਮੀਰ ਦੇ 64 ਕਾਂਗਰਸ ਨੇਤਾਵਾਂ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 30 ਅਗਸਤ- ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਸਾਬਕਾ ਉੱਪ ਮੁੱਖ ਮੰਤਰੀ ਤਾਰਾ ਚੰਦ ਸਮੇਤ ਜੰਮੂ-ਕਸ਼ਮੀਰ ਦੇ 64…