ਰਾਜਪੁਰਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪਟਿਆਲਾ ਦਾ ਮੁੱਖ ਦਫਤਰ ਰਾਜਪੁਰਾ ਬਾਈਪਾਸ ਵਿਖੇ ਖੋਲ੍ਹਿਆ ਗਿਆ ਹੈ। ਜਿਸ ਦਾ ਉਦਘਾਟਨ ਭਾਕਿਯੂ ਦੇ ਆਗੂ ਚੌਧਰੀ ਰਾਕੇਸ਼ ਟਿਕੈਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨਾਲ ਵਿਸ਼ਵਾਸ਼ਘਾਤ ਕਰਕੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕੱਠਪੁਤਲੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਿਤ ਕਰਨ ਦੀ ਥਾਂ ’ਤੇ ਦੇਸ਼ ’ਚ ਹਰੀ ਕ੍ਰਾਂਤੀ ਤਹਿਤ ਜਿੱਥੇ ਫ਼ਸਲੀ ਵਿਭਿੰਨਤਾ ਲਿਆਉਣ ’ਤੇ ਜੋਰ ਦੇਵੇ, ਉਥੇ ਬਾਸਮਤੀ ਸਮੇਤ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖ੍ਰੀਦ ਦੀ ਗਾਰੰਟੀ ਨੂੰ ਯਕੀਨੀ ਬਣਾਏ।ਕੇਂਦਰ ਨੇ ਖੇਤੀ ਨੀਤੀ ਬਣਾਉਣ ਦੀ ਦਿਸ਼ਾ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ : ਰਾਕੇਸ਼ ਟਿਕੈਤ
Related Posts
Barnala ByPolls :ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ ਵੋਟ ਦੇ ਹੱਕ ਦਾ ਇਸਤੇਮਾਲ
ਬਰਨਾਲਾ: ਵਿਧਾਨ ਸਭਾ ਹਲਕਾ ਬਰਨਾਲਾ ਦੀ ਜਿਮੀ ਚੋਣ ਵਿੱਚ 20 ਨਵੰਬਰ ਨੂੰ ਸਵੇਰੇ 7 ਵਜੇ ਵੋਟਾਂ ਪੈਣੀਆਂ ਸ਼ੁਰੂ ਹੋਈਆਂ। ਦੋ…
ਹਿਮਾਚਲ ਦੇ ਰੋਹਤਾਂਗ ਸਮੇਤ ਸਾਰੇ ਦੱਰਿਆਂ ਅਤੇ ਗੁਲਮਰਗ ’ਚ ਤਾਜ਼ਾ ਬਰਫ਼ਬਾਰੀ
ਕੇਲਾਂਗ/ਸ਼੍ਰੀਨਗਰ- ਹਿਮਾਚਲ ਪ੍ਰਦੇਸ਼ ਅਤੇ ਕਸ਼ਮੀਰ ਦੇ ਉੱਚੇ ਪਹਾੜਾਂ ’ਤੇ ਤਾਜ਼ਾ ਬਰਫਬਾਰੀ ਹੋਈ। ਦੇਸ਼-ਵਿਦੇਸ਼ ਦੇ ਸੈਲਾਨੀਆਂ ਦੀ ਪਹਿਲੀ ਪਸੰਦ ਰਹਿਣ ਵਾਲੇ…
ਸਰਕਾਰ ਵੱਲੋਂ ਸ਼ਹੀਦਾਂ ਦੇ ਵਾਰਸਾਂ ਨੂੰ 1 ਕਰੋੜ ਰੁਪਏ ਦੇਣ ਦੀ ਯੋਜਨਾ ਚਲਾਈ
ਜਲੰਧਰ- ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਭਾਰਤੀ ਫ਼ੌਜ ਵਿਚ ਸ਼ਹੀਦ ਹੋਣ ਵਾਲੇ ਪੰਜਾਬ…