ਜਲੰਧਰ : ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਕਰੀਬੀ ਏਜੰਟ ਰਾਜਦੀਪ ਨਾਗਰਾ(Rajdeep Nagra) ਨੂੰ ਲੁਧਿਆਣਾ ਨੇੜੇ ਖੰਨਾ ਦੇ ਉਸ ਦੇ ਜੱਦੀ ਪਿੰਡ ਇਕੋਲਾਹੀ ਤੋਂ ਗ੍ਰਿਫਤਾਰ ਕੀਤਾ ਹੈ। ਬੁੱਧਵਾਰ ਤੋਂ ਈਡੀ(ED) ਵੱਲੋਂ ਛਾਪੇਮਾਰੀ(Raid) ਕੀਤੀ ਜਾ ਰਹੀ ਸੀ। ਰਾਜਦੀਪ ਨਾਗਰਾ ਨੂੰ ਈਡੀ ਦਫ਼ਤਰ ਜਲੰਧਰ ਲਿਆਂਦਾ ਗਿਆ ਅਤੇ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਇਸਤੋਂ ਬਾਅਦ ਉਸਨੂੰ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਾਜਦੀਪ ਦਾ ਈਡੀ ਨੂੰ 9 ਸਤੰਬਰ ਤੱਕ ਰਿਮਾਂਡ ਦੇ ਦਿੱਤਾ ਹੈ।
Related Posts
ਸੁਪਰੀਮ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਹੁਣ 23 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਬੁੱਧਵਾਰ ਨੂੰ ਸੁਪਰੀਮ ਕੋਰਟ (Supreme Court) ਤੋਂ ਰਾਹਤ…
Punjab Budget Session : ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਈ ਵਿਧਾਨ ਸਭਾ ਦੀ ਕਾਰਵਾਈ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਪਹਿਲਾ ਦਿਨ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ…
ਵੱਡੀ ਖ਼ਬਰ : ਸੁਨੀਲ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ, ਮੁੱਖ ਮੰਤਰੀ ਚੰਨੀ ’ਤੇ ਵੀ ਵਿੰਨ੍ਹਿਆ ਨਿਸ਼ਾਨਾ
ਚੰਡੀਗੜ੍ਹ, 13 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ…