Farmers Protest: ਮੁੱਖ ਮੰਤਰੀ ਦੇ ਭਰੋਸੇ ਮਗਰੋਂ ਕਿਸਾਨਾਂ ਵੱਲੋਂ ਚੰਡੀਗੜ੍ਹ ‘ਖੇਤੀ ਨੀਤੀ ਮੋਰਚਾ’ ਚੁੱਕਣ ਦਾ ਐਲਾਨ

ਚੰਡੀਗੜ੍ਹ, ਚੰਡੀਗੜ੍ਹ ਦੇ ਸੈਕਟਰ 34 ਦੇ ਮੈਦਾਨ ਵਿੱਚ ਧਰਨਾ ਦੇ ਰਹੇ ਕਿਸਾਨ ਯੂਨੀਅਨਾਂ ਦੇ ਕਾਰਕੁਨਾਂ ਨੇ ਸ਼ੁੱਕਰਵਾਰ ਨੂੰ ਖੇਤੀ ਨੀਤੀ ਮੋਰਚਾ ਚੁੱਕਣ ਦਾ ਐਲਾਨ ਕੀਤਾ ਗਿਆ ਹੈ, ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਇੱਕ ਦਿਨ ਬਾਅਦ ਲਿਆ ਗਿਆ ਹੈ।

ਬੀਕੇਯੂ (ਏਕਤਾ-ਉਗਰਾਹਾਂ) ਨੇ ਪੰਜਾਬ ਸਰਕਾਰ ਵੱਲੋਂ 30 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਮੋਰਚਾ ਚੁੱਕਣ ਦਾ ਫ਼ੈਸਲਾ ਕੀਤਾ ਹੈ। ਧਰਨਾਕਾਰੀ ਕਿਸਾਨ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਧਰਨਾ ਸਥਾਨ ਖਾਲ੍ਹੀ ਕਰਨਗੇ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਪੰਜ ਰੋਜ਼ਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਕਿਸਾਨ ਖੇਤੀ ਨੀਤੀ ਨੂੰ ਲਾਗੂ ਕਰਨ ਵਿੱਚ ਹੋ ਰਹੀ ਕਥਿਤ ਦੇਰੀ ਦਾ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਕੋਈ ਸਾਰਥਕ ਕਦਮ ਨਾ ਚੁੱਕੇ ਜਾਣ ਦਾ ਵਿਰੋਧ ਕਰ ਰਹੇ ਸਨ।

Leave a Reply

Your email address will not be published. Required fields are marked *