ਮਲੇਰਕੋਟਲਾ, Canada: ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ ਦੀ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਹੈ।ਅੱਠ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਏ ਪੀੜਤ ਦੀ ਪਛਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ।
ਐਡਮਿੰਟਨ ਪੁਲਿਸ ਨੇ 40 ਸਾਲਾ ਐਡਗਰ ਵਿਸਕਰ ’ਤੇ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਘਟਨਾ ਤੋਂ ਬਾਅਦ ਸ਼ੱਕੀ ਮੌਕੇ ’ਤੇ ਹੀ ਰਿਹਾ। ਹਮਲੇ ਵਿੱਚ ਵਰਤਿਆ ਗਿਆ ਹਥਿਆਰ ਇਕ ਬਾਕਸ ਕਟਰ ਮੰਨਿਆ ਜਾ ਰਿਹਾ ਹੈ। ਈਪੀਐੱਸ ਹੋਮੀਸਾਈਡ ਸੈਕਸ਼ਨ ਦੇ ਸਟਾਫ ਸਾਰਜੈਂਟ ਕੋਲਿਨ ਲੈਥਮ ਨੇ ਅਧਿਕਾਰਤ ਰੀਲੀਜ਼ ਵਿੱਚ ਕਿਹਾ ਕਿ ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ ਦੋਵੇਂ ਵਿਅਕਤੀ ਇੱਕ ਦੂਜੇ ਨੂੰ ਨਹੀਂ ਜਾਣਦੇ ਸਨ ਅਤੇ ਇਹ ਇੱਕ ਵੱਖਰੀ ਘਟਨਾ ਜਾਪਦੀ ਹੈ।