ਚੰਡੀਗੜ੍ਹ, Haryana Elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕੀਤਾ ਹੈ। ਜਾਰੀ ਕੀਤੀ ਗਈ ਦੂਜੀ ਸੂਚੀ ਮੁਤਾਬਕ, ਵਿਧਾਨ ਸਭਾ ਹਲਕਾ ਸਢੌਰਾ ਤੋਂ ਰੀਟਾ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰੀ ਤੋਂ ਹਵਾ ਸਿੰਘ, ਰਤੀਆ ਤੋਂ ਮੁਖ਼ਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਐਡਵੋਕੇਟ ਭੁਪੇਂਦਰ ਬੈਨੀਵਾਲ, ਬਰਵਾਲਾ ਤੋਂ ਪ੍ਰੋਫੈਸਰ ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ, ਫ਼ਰੀਦਾਬਾਦ ਤੋਂ ਪ੍ਰਵੇਸ਼ ਮਹਿਤਾ ਅਤੇ ਤਿਗਾਓਂ ਤੋਂ ਅਬਾਸ਼ ਚੰਦੇਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਦੇ ਨਾਲ ਆਮ ਆਦਮੀ ਪਾਰਟੀ ਨੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਵਿੱਚੋਂ 29 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Related Posts
ਭਾਰਤ ਨੇ ਤੀਹਰੀ ਛਾਲ (ਟ੍ਰਿੱਪਲ ਜੰਪ) ਮੁਕਾਬਲੇ ’ਚ ਪਹਿਲੀਆਂ ਦੋ ਥਾਵਾਂ ਹਾਸਲ ਕਰਕੇ ਇਤਿਹਾਸ ਰਚਿਆ
ਬਰਮਿੰਘਮ, 7 ਅਗਸਤ ਐਲਡੋਸ ਪੌਲ ਦੀ ਅਗਵਾਈ ਹੇਠ ਭਾਰਤ ਨੇ ਅੱਜ ਇੱਥੇ ਰਾਸ਼ਟਰਮੰਡਲ ਖੇਡਾਂ ’ਚ ਪੁਰਸ਼ਾਂ ਦੇ ਤੀਹਰੀ ਛਾਲ (ਟ੍ਰਿੱਪਲ…
ਮੋਹਾਲੀ ‘ਚ ‘ਭਾਰਤ ਬੰਦ’ ਦਾ ਪੂਰਨ ਅਸਰ, ਚੰਡੀਗੜ੍ਹ ਨੂੰ ਜਾਣ ਵਾਲੀ ਆਵਾਜਾਈ ਠੱਪ
ਮੋਹਾਲ, 27 ਸਤੰਬਰ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦੌਰਾਨ ਮੋਹਾਲੀ ਵਿਚ ਵੀ…
ਜਾਂਚ ਪੂਰੀ ਕਰਨ ਲਈ ਸੰਮਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਕਰਾਓ: ਕੁਲਤਾਰ ਸਿੰਘ ਸੰਧਵਾਂ
ਚੰਡੀਗੜ, 14 ਜੂਨ (ਦਲਜੀਤ ਸਿੰਘ)- 14 ਜੂਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ…