ਕਰਨਾਲ, 7 ਸਤੰਬਰ (ਬਿਊਰੋ)– ਹਰਿਆਣਾ ਦੇ ਕਰਨਾਲ ’ਚ ਬੀਤੀ 28 ਅਗਸਤ ਹੋਏ ਪੁਲਸ ਲਾਠੀਚਾਰਜ ਵਿਰੁੱਧ ਕਿਸਾਨ ਅੱਜ ਮਹਾਪੰਚਾਇਤ ਕਰ ਰਹੇ ਹਨ। ਕਿਸਾਨ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ’ਤੇ ਅੜੇ ਹੋਏ ਹਨ। ਇਸੇ ਦਰਮਿਆਨ ਕਿਸਾਨਾਂ ਦੇ ਵੱਡੇ ਇਕੱਠ ਨੂੰ ਵੇਖਦੇ ਹੋਇਆ ਸਰਕਾਰ ਨੇ ਗੱਲਬਾਤ ਲਈ ਸੱਦਾ ਦਿੱਤਾ ਅਤੇ ਕਿਸਾਨਾਂ ਵਲੋਂ 11 ਮੈਂਬਰੀ ਕਮੇਟੀ ਡੀ. ਸੀ. ਅਤੇ ਐੱਸ. ਪੀ. ਕਰਨਾਲ ਨਾਲ ਗੱਲਬਾਤ ਕਰਨ ਲਈ ਪੁੱਜੀ ਹੈ।
ਇਸ ਕਮੇਟੀ ’ਚ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚਢੂਨੀ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਮੌਜੂਦ ਹਨ। ਫ਼ਿਲਹਾਲ ਗੱਲਬਾਤ ਜਾਰੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਸ਼ਾਸਨ ਸਵੀਕਾਰ ਕਰ ਲਵੇਗਾ ਅਤੇ ਕਿਸਾਨਾਂ ਵਲੋਂ ਸਕੱਤਰੇਤ ਦਾ ਘਿਰਾਓ ਨਹੀਂ ਕੀਤਾ ਜਾਵੇਗਾ।